'ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ’ਚ ਸਾਰੇ ਕੰਮ ਹੋਏ'; ਹੁਣ ਪੰਜਾਬ ’ਚ ਗੁੰਡਾਗਰਦੀ ਦਾ ਰਾਜ ਹੈ', ਸੁਖਬੀਰ ਸਿੰਘ ਬਾਦਲ ਨੇ ਮੁੜ ਘੇਰੀ ਮਾਨ ਸਰਕਾਰ
ਮੋਗਾ ’ਚ ਮਾਘੀ ਮੇਲੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਮੁੱਖ ਮੰਤਰੀ ਮਾਨ ਨੇ ਸਿਰਫ਼ ਨੀਂਹ ਪੱਧਰ ਰੱਖੋ ਉਨ੍ਹਾਂ ਨੇ ਕੋਈ ਵਾ ਕਾਲਜ ਜਾਂ ਯੂਨੀਵਰਸਿਟੀ ਨਹੀਂ ਬਣਾਈ ਹੈ।
ਸੁਖਬੀਰ ਸਿੰਘ ਬਾਦਲ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੋੜ ਹੈ। ਉਨ੍ਹਾਂ ਦੀ ਸਰਕਾਰ ਆਉਣ ’ਤੇ ਜਿਹੜੇ ਸੇਵਾ ਕੇਂਦਰ ਬੰਦ ਕੀਤੇ ਸਨ ਉਹ ਖੋਲ੍ਹੇ ਜਾਣਗੇ। ਕਮਿਸ਼ਨ ਬਣਾ ਕੇ ਜੋ ਕੇਸ ਸਾਡੇ ਵਰਕਰਾਂ ’ਤੇ ਲਗਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਤੁਸੀਂ ਲੋਨ ਲਵੋਗੇ ਜੋ ਕਿ 10 ਲੱਖ ਤੱਕ ਤਾਂ ਉਸਦਾ ਸਾਰਾ ਵਿਆਜ ਸਰਕਾਰ ਦੇਵੇਗੀ।
- PTC NEWS