Bikram Singh Majithia Challenges Remand : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਦਾ ਕੀਤਾ ਰੁਖ਼, ਕਿਹਾ- ਰਿਮਾਂਡ 'ਤੇ ਭੇਜਣ ਦੇ ਹੁਕਮ ਵੀ ਗੈਰ-ਕਾਨੂੰਨੀ
Bikram Singh Majithia Challenges Remand : ਪੰਜਾਬ ਵਿਜੀਲੈਂਸ ਬਿਊਰੋ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਖੇ ਪਹੁੰਚ ਗਈ ਹੈ। ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ। ਜਿੱਥੇ ਮੁੜ ਤੋਂ ਦਫਤਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਵੀ ਪੁਲਿਸ ਅਫਸਰਾਂ ਦੀ ਬਹਿਸ ਵੀ ਹੋਈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਇਸ ਕੇਸ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੀ ਲਿਜਾਇਆ ਗਿਆ ਸੀ।
ਪਰ ਹੁਣ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲ ਰੁਖ ਕੀਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਰਿਮਾਂਡ ਨੂੰ ਗੈਰ ਕਾਨੂੰਨੀ ਦੱਸਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਮੁਹਾਲੀ ਦੀ ਅਦਾਲਤ ਵੱਲੋਂ 26 ਜੂਨ ਨੂੰ ਦਿੱਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਮਜੀਠੀਆ ਨੇ ਐਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਦੀ ਮੰਸ਼ਾ ਹੈ ਕਿ ਉਹ ਮੁਖਰ ਆਲੋਚਨਾ ਕਰਨ ਵਾਲੇ ਨੂੰ ਪਰੇਸ਼ਨ ਕਰਨ।
ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਵਿਜੀਲੈਂਸ ਰਿਮਾਂਡ ਭਲਕੇ ਯਾਨੀ 2 ਜੁਲਾਈ ਨੂੰ ਖਤਮ ਹੋ ਰਿਹਾ ਹੈ। ਜਿਸ ਸਬੰਧੀ ਮੁੜ ਤੋਂ ਸੁਣਵਾਈ ਹੋਣੀ ਹੈ।
ਖੈਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਵਾਈ 3 ਜੁਲਾਈ ਨੂੰ ਹੋਵੇਗੀ।
- PTC NEWS