ਪੰਜਾਬ 'ਚ ਨਗਰ ਨਿਗਮ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ, ਡਾ.ਚੀਮਾ ਨੇ ਕੀਤਾ ਐਲਾਨ
Punjab News: ਪੰਜਾਬ ਦੇ ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ 'ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਤੋਂ ਪਹਿਲਾ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਇਸ ਮੀਟਿੰਗ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਬੁਲਾਈ ਹੈ।
ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਡਾ: ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ 4 ਨਗਰ ਨਿਗਮਾਂ ਅਤੇ 45 ਨਿਗਮ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ।
- PTC NEWS