Land Pooling Policy : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਸਕੀਮ ਖਿਲਾਫ਼ 28 ਨੂੰ ਦਿੱਤੇ ਜਾਣਗੇ ਵਿਸ਼ਾਲ ਧਰਨੇ
Land Pooling Policy : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਮਿਤੀ 28 ਜੁਲਾਈ ਨੂੰ ਦਿੱਤੇ ਜਾਣ ਵਾਲੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਜ਼ਿਲ੍ਹਾ ਮੋਹਾਲੀ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਕੱਲ 24 ਜੁਲਾਈ ਨੂੰ ਵਰਕਰ ਮੀਟਿੰਗਾਂ ਬੁਲਾ ਲਈਆਂ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਤਹਿਤ ਜ਼ਿਲ੍ਹਾਵਾਰ ਦਿੱਤੇ ਜਾ ਰਹੇ ਰੋਸ ਧਰਨਿਆਂ ਦੇ ਸਬੰਧ ਵਿੱਚ 28 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਮਾਡਾ ਦਫਤਰ ਮੋਹਾਲੀ ਵਿਖੇ ਇੱਕ ਵਿਸ਼ਾਲ ਰੋਸ ਧਰਨਾਂ ਸਵੇਰੇ 10 ਵਜੇ ਦਿੱਤਾ ਜਾਵੇਗਾ।
ਇਸ ਰੋਸ ਧਰਨੇ ਵਿੱਚ ਜਿਲਾ ਮੋਹਾਲੀ, ਫਤਿਹਗੜ ਸਾਹਿਬ ਅਤੇ ਰੋਪੜ ਜ਼ਿਲਿਆਂ ਦੇ ਪੀੜਤ ਲੋਕ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਕੱਲ ਮਿਤੀ 24 ਜੁਲਾਈ ਨੂੰ ਸਵੇਰੇ 10.30 ਵਜੇ ਜਿਲਾ ਮੋਹਾਲੀ ਦੇ ਆਗੂੁਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਕੀਤੀ ਜਾਵੇਗੀ ਅਤੇ ਇਸੇ ਦਿਨ ਬਾਅਦ ਦੁਪਿਹਰ 3 ਵਜੇ ਜਿਲਾ ਫਤਿਹਗੜ੍ਹ ਸਾਹਿਬ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਜਾਵੇਗੀ। ਇਹ ਮੀਟਿੰਗਾਂ ਜਿਲਾ ਜਥੇਦਾਰਾਂ ਦੀ ਅਗਵਾਈ ਵਿੱਚ ਹੋਣਗੀਆਂ ਅਤੇ ਇਹਨਾਂ ਮੀਟਿੰਗਾਂ ਨੂੰ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸੰਬੋਧਨ ਕਰਨਗੇ।
ਡਾ. ਚੀਮਾ ਨੇ ਇਹਨਾਂ ਜ਼ਿਲਿਆਂ ਨਾਲ ਸਬੰਧਤ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਸਮੇ ਸਿਰ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ।
- PTC NEWS