Wed, Jul 16, 2025
Whatsapp

Lok Sabha Election: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ 'ਚ ਇਨੈਲੋ ਦੀ ਹਮਾਇਤ ਦਾ ਫੈਸਲਾ

ਇਸ ਬਾਰੇ ਫੈਸਲਾ ਪਾਰਟੀ ਦੀ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।

Reported by:  PTC News Desk  Edited by:  KRISHAN KUMAR SHARMA -- April 22nd 2024 06:46 PM
Lok Sabha Election: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ 'ਚ ਇਨੈਲੋ ਦੀ ਹਮਾਇਤ ਦਾ ਫੈਸਲਾ

Lok Sabha Election: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ 'ਚ ਇਨੈਲੋ ਦੀ ਹਮਾਇਤ ਦਾ ਫੈਸਲਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰੇਗਾ। ਇਸ ਬਾਰੇ ਫੈਸਲਾ ਪਾਰਟੀ ਦੀ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਅਕਾਲੀ ਦਲ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ ਵੀ ਇਸ ਮੌਕੇ ਹਾਜ਼ਰ ਸਨ।

ਇਨੈਲੋ ਦੇ ਜਨਰਲ ਸਕੱਤਰ ਅਭੈ ਚੌਟਾਲਾ ਵੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਹੋਈ ਮੀਟਿੰਗ ਵਿਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਹਰਿਆਣਾ ਇਕਾਈ ਵੱਲੋਂ ਦਿਲੋਂ ਇਨੈਲੋ ਦੀ ਹਮਾਇਤ ਕਰਨ ਦੇ ਫੈਸਲੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨੈਲੋ ਅਤੇ ਅਕਾਲੀ ਦਲ ਰਵਾਇਤੀ ਗਠਜੋੜ ਦੇ ਭਾਈਵਾਲਾ ਹਨ ਅਤੇ ਇਨ੍ਹਾਂ ਦੀ ਏਕਤਾ ਸਦਕਾ ਆਉਂਦੀਆਂ ਚੋਣਾਂ ਵਿਚ ਇਨੈਲੋ ਜੇਤੂ ਹੋ ਕੇ ਨਿਤਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਖੇਤਰੀ ਪਾਰਟੀਆਂ ਨੂੰ ਹਾਸ਼ੀਏ ’ਤੇ ਲਿਆ ਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਖਿੱਤੇ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਨੈਲੋ ਅਤੇ ਅਕਾਲੀ ਦਲ ਦੇ ਹੱਥ ਮਿਲਾਉਣ ਨਾਲ ਹਰਿਆਣਾ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਹੋ ਸਕਣਗੀਆਂ।


ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਨੇ ਹਰਿਆਣਾ ਵਿਚ ਆਪਣੇ ਕੇਡਰ ਤੋਂ ਫੀਡਬੈਕ ਲਈ ਹੈ, ਜਿਸ ਵਿਚ ਵਰਕਰਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੂੰ ਇਨੈਲੋ ਦੀ ਹਮਾਇਤ ਕਰਨੀ ਚਾਹੀਦੀ ਹੈ, ਜੋ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਲਈ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਲਦੀ ਹੀ ਆਪਣੀ ਹਰਿਆਣਾ ਟੀਮ ਨੂੰ ਫੀਲਡ ਵਿਚ ਤਾਇਨਾਤ ਕਰੇਗੀ ਅਤੇ ਇਨੈਲੋ ਦੀ ਹਮਾਇਤ ਵਾਸਤੇ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆਕਿ  ਹਰਿਆਣਾ ਇਕਾਈ ਨੇ ਸਰਬਸੰਮਤੀ ਨਾਲ ਹੀ ਫੈਸਲਾ ਲਿਆ ਹੈ।

ਇਸ ਮੌਕੇ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰੀ, ਹਰਭਜਨ ਸਿੰਘ ਮਸਾਣਾ ਅਤੇ ਜਗਸੀਰ ਸਿੰਘ ਮਾਂਗੇਆਣਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੀਪ ਸਿੰਘ ਭਾਨੋ ਖੇੜੀ ਵੀ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK