ਸ਼੍ਰੋਮਣੀ ਅਕਾਲੀ ਦਲ ਵੱਲੋਂ DSGMC 'ਚ ਸਰਕਾਰੀ ਦਖਲ-ਅੰਦਾਜ਼ੀ ਦਾ ਤਿੱਖਾ ਵਿਰੋਧ, ਦੋ ਮੈਂਬਰਾਂ ਨੇ ਦਿੱਲੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
DSGMC News : ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਸੀਨੀਅਰ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਤੋਂ ਆਪਣੇ ਸਮੂਹਿਕ ਅਸਤੀਫ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਕਦਮ ਦਿੱਲੀ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਕਥਿਤ ਦਖਲਅੰਦਾਜ਼ੀ ਦੇ ਵਿਰੋਧ ਵਿੱਚ ਚੁੱਕਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੇ ਅਸਤੀਫੇ ਪ੍ਰਧਾਨ ਮੰਤਰੀ ਦਫਤਰ 'ਚ ਜਾ ਕੇ ਸੌਂਪੇ ਗਏ ਹਨ। ਦੋਹਾਂ ਆਗੂਆਂ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ, ਖਾਸ ਕਰਕੇ ਮੰਤਰੀ ਰੇਖਾ ਗੁਪਤਾ ਅਤੇ ਹੋਰ ਭਾਜਪਾ ਆਗੂਆਂ ਵੱਲੋਂ DSGMC ਵਿੱਚ ਰਾਜਨੀਤਿਕ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਪੱਤਰ ਵਿੱਚ ਇਲਜ਼ਾਮ ਲਗਾਏ ਗਏ ਹਨ ਕਿ ਚੁਣੇ ਹੋਏ ਮੈਂਬਰਾਂ ਨੂੰ ਬਿਨਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੇ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਰਾਜਨੀਤਿਕ ਵਫ਼ਾਦਾਰਾਂ ਨੂੰ ਨਿਯੁਕਤ ਕੀਤਾ ਗਿਆ ਸੀ।
ਪੱਤਰ ਵਿੱਚ ਚੁੱਕੇ ਗਏ ਮੁੱਦੇ -
ਆਗੂਆਂ ਨੇ ਇਸਨੂੰ ਸਿੱਖ ਧਰਮ ਦੀ ਖੁਦਮੁਖਤਿਆਰੀ 'ਤੇ ਸਿੱਧਾ ਹਮਲਾ ਕਿਹਾ ਅਤੇ ਕਿਹਾ ਕਿ ਉਹ ਇਸ 'ਰਾਜਨੀਤਿਕ ਕਬਜ਼ੇ' ਦਾ ਹਿੱਸਾ ਨਹੀਂ ਹੋ ਸਕਦੇ। ਉਨ੍ਹਾਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ।
ਇਸ ਪੱਤਰ 'ਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹੋਰ ਆਗੂਆਂ ਦੇ ਦਸਤਖਤ ਹਨ।
- PTC NEWS