Thu, Mar 20, 2025
Whatsapp

ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟਰੀ ਬੋਰਡ ਤੇ ਚੋਣ ਅਬਜਰਵਰਾਂ ਦੀ 10 ਮਾਰਚ ਦੀ ਮੀਟਿੰਗ ਮੁਲਤਵੀ, ਜਾਣੋ ਨਵੀਂਆਂ ਤਰੀਕਾਂ

ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਣ ਵਾਲੀ ਪਾਰਲੀਮੈਟਰੀ ਬੋਰਡ ਅਤੇ ਚੋਣ ਅਬਜਰਵਰਾਂ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਿਹਰ 12 ਵਜੇ ਨੀਯਤ ਕਰ ਦਿੱਤਾ ਹੈ।

Reported by:  PTC News Desk  Edited by:  KRISHAN KUMAR SHARMA -- March 08th 2025 03:54 PM
ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟਰੀ ਬੋਰਡ ਤੇ ਚੋਣ ਅਬਜਰਵਰਾਂ ਦੀ 10 ਮਾਰਚ ਦੀ ਮੀਟਿੰਗ ਮੁਲਤਵੀ, ਜਾਣੋ ਨਵੀਂਆਂ ਤਰੀਕਾਂ

ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟਰੀ ਬੋਰਡ ਤੇ ਚੋਣ ਅਬਜਰਵਰਾਂ ਦੀ 10 ਮਾਰਚ ਦੀ ਮੀਟਿੰਗ ਮੁਲਤਵੀ, ਜਾਣੋ ਨਵੀਂਆਂ ਤਰੀਕਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਣ ਵਾਲੀ ਪਾਰਲੀਮੈਟਰੀ ਬੋਰਡ ਅਤੇ ਚੋਣ ਅਬਜਰਵਰਾਂ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਿਹਰ 12 ਵਜੇ ਨੀਯਤ ਕਰ ਦਿੱਤਾ ਹੈ। 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਦਾ ਸੇਵਾ ਸੰਭਾਲ ਸਮਾਗਮ 10 ਮਾਰਚ ਨੂੰ ਸਵੇਰੇ 10 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਕਰਕੇ ਪਾਰਟੀ ਦੇ ਆਗੂ ਸਹਿਬਾਨ ਦੀ ਸਹੂਲਤ ਕਰਕੇ ਪਾਰਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਇਹ ਮੀਟਿੰਗ ਹੋਲੇ ਮੁਹੱਲੇ  ਤੋਂ ਬਾਅਦ 17 ਮਾਰਚ ਨੂੂੰ ਦੁਪਿਹਰ 12 ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ।

- PTC NEWS

Top News view more...

Latest News view more...

PTC NETWORK