Bikram Singh Majithia News : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ; ਹੁਣ ਇਸ ਦਿਨ ਹੋਵੇਗੀ ਮਾਮਲੇ ’ਤੇ ਮੁੜ ਸੁਣਵਾਈ
Bikram Singh Majithia News : ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਣੀ ਸੀ ਜੋ ਕਿ ਮੁਲਤਵੀ ਹੋ ਗਈ ਹੈ। ਦੱਸ ਦਈਏ ਕਿ ਪਟੀਸ਼ਨ ’ਤੇ ਸੁਣਵਾਈ ਹੁਣ ਭਲਕੇ ਹੋਵੇਗੀ। ਦੱਸ ਦਈਏ ਕਿ ਪਟੀਸ਼ਨ ’ਚ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
ਮਜੀਠੀਆ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁਲਿਸ ਇਨ੍ਹਾਂ ਹੀ ਤੱਥਾਂ ਦੇ ਨਾਲ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਗਈ ਸੀ ਪਰ ਜਦੋਂ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਕੋਈ ਰਾਹਤ ਨਹੀਂ ਦਿੱਤੀ, ਤਾਂ ਉਨ੍ਹਾਂ ਹੀ ਤੱਥਾਂ ਦੇ ਨਾਲ ਪੰਜਾਬ ਪੁਲਿਸ ਨੇ ਉਨ੍ਹਾਂ ਹੀ ਤੱਥਾਂ ਦੇ ਨਾਲ ਡੀਏ ਦਾ ਇੱਕ ਹੋਰ ਕੇਸ ਦਾਇਰ ਕੀਤਾ।
ਕਾਬਿਲੇਗੌਰ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਮਰ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ 'ਤੇ ਮਜੀਠੀਆ ਨਾਲ ਸਬੰਧਤ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : Punjab Cabinet Expansion News : 3 ਸਾਲਾਂ ’ਚ ਪੰਜਾਬ ਕੈਬਨਿਟ ਦਾ 7ਵਾਂ ਵਿਸਥਾਰ, ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ
- PTC NEWS