Fri, Sep 11, 2026
Whatsapp

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ।

Reported by:  PTC News Desk  Edited by:  Amritpal Singh -- September 11th 2026 05:54 PM
ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਅੰਮ੍ਰਿਤਸਰ- ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ  ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ,  ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ,  ਬਾਵਾ ਸਿੰਘ ਗੁਮਾਨਪੁਰਾ,  ਗੁਰਮੀਤ ਸਿੰਘ ਬੂਹ, ਓਐਸਡੀ  ਸਤਬੀਰ ਸਿੰਘ ਧਾਮੀ ਤੇ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ ਨੇ ਰਵਾਨਾ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਬੀਤੇ ਦਿਨੀਂ ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵਫ਼ਦ ਨੇਪਾਲ ਭੇਜਿਆ ਗਿਆ ਸੀ। ਜਿਸਨੇ ਉਥੋਂ ਦੀ ਸਰਕਾਰ ਅਤੇ ਲੋਕਾਂ ਨਾਲ ਮਿਲ ਕੇ ਜ਼ਰੂਰਤਾਂ ਸੰਬੰਧੀ ਜਾਣਕਾਰੀ ਲਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਵੀ ਨਿਰੰਤਰ ਜਾਰੀ ਹਨ ਅਤੇ ਅੱਜ ਪੀੜਤਾਂ ਦੀਆਂ ਮੁਢਲੀਆਂ ਲੋੜਾਂ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਦਾ ਸ਼ਾਮਲ ਹੈ।

ਇਸੇ ਦੌਰਾਨ ਵਫ਼ਦ ਵਿਚ ਨੇਪਾਲ ਗਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨੇਪਾਲ ਭੇਜੇ ਵਫ਼ਦ ਨੇ ਉਥੋਂ ਦੀ ਸਰਕਾਰ ਨਾਲ ਰਾਬਤਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਲਈ ਰਸਤਾ ਸੁਖਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੁਝਾਅ ਅਨੁਸਾਰ ਨੇਪਾਲ ਸਰਕਾਰ ਨੇ ਲੋੜੀਂਦੀਆਂ ਪ੍ਰਵਾਨਗੀਆਂ ਦਿੱਤੀਆਂ ਹਨ ਜਿਸ ਤੋਂ ਬਾਅਦ ਪੀੜਤ ਲੋਕਾਂ ਤੱਕ ਰਾਹਤ ਪਹੁੰਚਾਉਣ ਵਿਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਲੋਕਾਂ ਵੱਲੋਂ ਪ੍ਰਗਟਾਈ ਗਈ ਲੋੜ ਦੇ ਮੱਦੇਨਜ਼ਰ ਰਾਹਤ ਸਮੱਗਰੀ ਸਰਕਾਰ ਦੇ ਸਹਿਯੋਗ ਨਾਲ ਪੀੜਤ ਇਲਾਕਿਆਂ ਅਤੇ ਰਾਹਤ ਕੈਂਪਾਂ ਤੱਕ ਪਹੁੰਚਾਈ ਜਾਵੇਗੀ ਜਿਥੇ ਇਸ ਦੀ ਸਭ ਤੋਂ ਵੱਧ ਲੋੜ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK