Shiromani Gurdwara Parbandhak Committee ਦੇ 105 ਸਾਲ ਹੋਏ ਪੂਰੇ, ਜਾਣੋ ਸਿੱਖ ਸੰਸਥਾ ਦਾ ਇਤਿਹਾਸਿਕ ਪਿਛੋਕੜ ਤੇ ਸਥਾਪਨਾ
SGPC News : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ 105 ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 105 ਸਾਲਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਸਮੇਤ ਅਨੇਕਾਂ ਅਧਿਕਾਰੀ , ਗ੍ਰੰਥੀ ਸਾਹਿਬਾਨ ਅਤੇ ਸੰਗਤਾਂ ਨੇ ਹਾਜੀਰੀ ਭਰੀ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੁਨੀਆ ਭਰ ਦੇ ਧਰਮਾਂ ਵਿੱਚੋਂ ਸਿੱਖ ਧਰਮ ਦੀ ਨਿਵੇਕਲੀ ਪਛਾਣ ਹੈ ਅਤੇ ਸਿੱਖ ਪੰਥ ਵਿੱਚ ਸ਼੍ਰੋਮਣੀ ਕਮੇਟੀ ਦਾ ਅਹਿਮ ਸਥਾਨ ਹੈ। ਸ਼੍ਰੋਮਣੀ ਕਮੇਟੀ ਕਾਨੂੰਨੀ ਤੌਰ 'ਤੇ ਗੁਰਦੁਆਰਾ ਸਹਿਬਾਨਾਂ ਦੀ ਸਾਂਭ-ਸੰਭਾਲ ਕਰਦੀ ਹੈ। ਇਹ ਸੰਸਥਾ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਨੂੰ ਚਲਾਉਣ, ਕੁਦਰਤੀ ਆਫ਼ਤਾਂ ਸਮੇਂ ਬਿਨਾਂ ਭੇਦਭਾਵ ਦੇ ਲੋਕਾਂ ਤਕ ਮੁੱਢਲੀ ਸਹਾਇਤਾ ਪਹੁੰਚਾਉਣ ’ਤੇ ਧਰਮ ਪ੍ਰਚਾਰ ਦਾ ਕੰਮ ਕਰਦੀ ਹੈ। ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 19ਵੀਂ ਸਦੀ ਦੀ ਇੱਕ ਵਿਸ਼ੇਸ਼ ਪ੍ਰਾਪਤੀ ਹੈ।
ਕਦੋਂ ਹੋਂਦ 'ਚ ਆਈ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਮੁੱਢਲੇ ਤੌਰ 'ਤੇ ਹੋਂਦ 'ਚ ਆਈ ਸੀ ਤੇ 1925 'ਚ ਗੁਰਦੁਆਰਾ ਐਕਟ ਬਣ ਜਾਣ 'ਤੇ ਪੱਕੇ ਤੌਰ 'ਤੇ ਸਥਾਪਿਤ ਹੋਈ। ਇਸ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਪਹਿਲੀ ਚੌਣ 1926 ਵਿਚ ਹੋਈ, ਜਿਸ 'ਚ ਭਾਰਤੀ ਚੋਣ ਦੇ ਇਤਿਹਾਸ 'ਚ ਪਹਿਲੀ ਵਾਰ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ।
ਇਹ ਵੀ ਪੜ੍ਹੋ : Amritsar Rural ਦੇ SSP ਮਨਿੰਦਰ ਸਿੰਘ ਸਸਪੈਂਡ; ਗੈਂਗਸਟਰਾਂ ਖਿਲਾਫ ਕਾਰਵਾਈ ’ਚ ਨਾਕਾਮ ਰਹਿਣ ਕਾਰਨ ਹੋਈ ਕਾਰਵਾਈ
- PTC NEWS