Sun, Dec 7, 2025
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦੇਹਾਂਤ; ਹੱਡੀਆਂ ਦੇ ਕੈਂਸਰ ਤੋਂ ਸਨ ਪੀੜਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਉੱਤੇ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Reported by:  PTC News Desk  Edited by:  Aarti -- October 12th 2025 10:45 AM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦੇਹਾਂਤ; ਹੱਡੀਆਂ ਦੇ ਕੈਂਸਰ ਤੋਂ ਸਨ ਪੀੜਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦੇਹਾਂਤ; ਹੱਡੀਆਂ ਦੇ ਕੈਂਸਰ ਤੋਂ ਸਨ ਪੀੜਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ 74 ਸਾਲਾਂ ਭਾਈ ਰਾਮ ਸਿੰਘ ਪਿਛਲੇ ਕੁਝ ਅਰਸੇ ਤੋਂ ਬਿਮਾਰ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਹੱਡੀਆਂ ਦੇ ਕੈਂਸਰ ਤੋਂ ਪੀੜਤ ਸੀ। ਜਿਸ ਦੇ ਚੱਲਦੇ ਉਨ੍ਹਾਂ ਦਾ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਦਾਖਿਲ ਸਨ। ਫਿਲਹਾਲ ਵਿਦੇਸ਼ ਰਹਿੰਦੇ ਬੱਚਿਆਂ ਦੇ ਆਉਣ ਅੰਤਿਮ ਸਸਕਾਰ ਕੀਤਾ ਜਾਵੇਗਾ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਉੱਤੇ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਹੀ ਸ੍ਰੀ ਅਕਾਲ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ। 

ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ  ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ : Taliban And India : ਤਾਲਿਬਾਨ ਨੇ ਜੰਮੂ-ਕਸ਼ਮੀਰ ਨੂੰ ਐਲਾਨਿਆ ਭਾਰਤ ਦਾ ਹਿੱਸਾ, ਭੜਕਿਆ ਪਾਕਿਸਤਾਨ ; ਜਾਣੋ ਕੀ ਕਿਹਾ

- PTC NEWS

Top News view more...

Latest News view more...

PTC NETWORK
PTC NETWORK