SGPC Budget 2026-2027 Live Update : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ; ਥੋੜੀ ਦੇਰ ’ਚ ਪੇਸ਼ ਕੀਤਾ ਜਾਵੇਗਾ ਬਜਟ
ਮੀਡੀਆ ਨਾਲ ਗੱਲਬਾਤ ਕਰਦਿਆਂ SGPC ਦੇ ਮੁੱਖ ਬੁਲਾਰੇ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਕਮੇਟੀ ਵੱਲੋਂ ਧਰਮ ਪ੍ਰਚਾਰ ਨੂੰ ਵਧਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਜਿਲਿਆਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਖਾਲਸਾ ਸਾਜਨਾ ਦਿਵਸ ਤੱਕ ਕਰੀਬ 35,000 ਪ੍ਰਚਾਰਕ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
SGPC Budget 2026-2027 Live Update : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਦੱਸ ਦਈਏ ਕਿ ਇਹ ਬਜਟ ਅੰਮ੍ਰਿਤਸਰ ਦੇ ਐਸਜੀਪੀਸੀ ਦਫਤਰ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ (teja singh samundri hall) ਵਿਚ ਦੁਪਹਿਰ 12 ਵਜੇ ਇਜਲਾਸ ਸ਼ੁਰੂ ਹੋਵੇਗਾ। ਇਸ ਦੀ ਪ੍ਰਧਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਬਜਟ ਪੇਸ਼ ਕਰਨਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਕਮੇਟੀ ਵੱਲੋਂ ਧਰਮ ਪ੍ਰਚਾਰ ਨੂੰ ਵਧਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਜਿਲਿਆਂ ਵਿੱਚ ਪ੍ਰਚਾਰ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਖਾਲਸਾ ਸਾਜਨਾ ਦਿਵਸ ਤੱਕ ਕਰੀਬ 35,000 ਪ੍ਰਚਾਰਕ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਵਿਰੋਧੀਆਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੈ, ਪਰ ਸੰਸਥਾ ਦੇ ਕੰਮਾਂ ਨੂੰ ਸਮਝਣ ਲਈ ਗਹਿਰਾਈ ਨਾਲ ਜਾਣਨਾ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਵੀ ਇਸ਼ਾਰਾ ਕਰਦਿਆਂ ਕਿਹਾ ਕਿ SGPC ਹਮੇਸ਼ਾ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਂਦੀ ਰਹੀ ਹੈ, ਪਰ ਇਸ ‘ਤੇ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਇਹ ਬਜਟ ਸੰਗਤਾਂ ਦੇ ਦਸਵੰਧ ਨਾਲ ਤਿਆਰ ਹੁੰਦਾ ਹੈ ਅਤੇ ਇਸਦਾ ਹਰ ਰੁਪਇਆ ਪਰਉਪਕਾਰ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਨੁਸਾਰ ਲੰਗਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਧਰਮ ਪ੍ਰਚਾਰ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਕਿਸੇ ਸਰਕਾਰੀ ਬਜਟ ਨਾਲੋਂ ਛੋਟਾ ਹੋ ਸਕਦਾ ਹੈ, ਪਰ ਇਸ ਨਾਲ ਕੀਤੇ ਜਾਣ ਵਾਲੇ ਕੰਮ ਕਾਫੀ ਵੱਡੇ ਅਤੇ ਲੋਕ ਭਲਾਈ ਨਾਲ ਜੁੜੇ ਹੁੰਦੇ ਹਨ। ਕੋਰੋਨਾ ਮਹਾਂਮਾਰੀ ਜਾਂ ਕੁਦਰਤੀ ਆਫਤਾਂ ਦੇ ਸਮੇਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਗੇ ਆ ਕੇ ਸੇਵਾ ਕੀਤੀ ਹੈ। ਬੰਦੀ ਸਿੰਘਾਂ ਦੇ ਮਾਮਲੇ ‘ਤੇ ਗੱਲ ਕਰਦਿਆਂ ਝੱਬਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਈ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਫਿਰ ਵੀ ਉਨ੍ਹਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ, ਜੋ ਕਿ ਕੌਮ ਨਾਲ ਅਨਿਆਇ ਹੈ।
ਇਹ ਵੀ ਪੜ੍ਹੋ : Punjab Weather Update : ਪੰਜਾਬ-ਚੰਡੀਗੜ੍ਹ ਮੁੜ ਬਦਲਣ ਵਾਲਾ ਹੈ ਮੌਮਸ ; ਤਿੰਨ ਦਿਨਾਂ ਲਈ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ
- PTC NEWS