Fri, Nov 15, 2024
Whatsapp

SGPC Chief Election : ਐਡਵੋਕੈਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ SGPC ਪ੍ਰਧਾਨ

Reported by:  PTC News Desk  Edited by:  Aarti -- November 08th 2023 08:00 AM -- Updated: November 08th 2023 04:24 PM
SGPC Chief Election : ਐਡਵੋਕੈਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ SGPC ਪ੍ਰਧਾਨ

SGPC Chief Election : ਐਡਵੋਕੈਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ SGPC ਪ੍ਰਧਾਨ

Nov 8, 2023 04:24 PM


Nov 8, 2023 04:23 PM

ਐਡਵੋਕੈਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈੱਸ ਕਾਨਫਰੰਸ


Nov 8, 2023 04:20 PM

ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੂਝਵਾਨ, ਨਿਮਰ ਅਤੇ ਸਾਦਗੀ ਨਾਲ ਭਰਪੂਰ ਪੰਥਕ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਤੀਸਰੀ ਵਾਰ ਸਿਰਮੌਰ ਸਿੱਖ ਅਧਿਆਤਮਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ।

Nov 8, 2023 03:35 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੈਟ ਧਾਮੀ ਨੂੰ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ (ਐਕਸ) ’ਤੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ 'ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਤੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਯੁਗੋ ਯੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਓਟ ਆਸਰਾ ਲੈਕੇ ਉਹ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਪਾਵਨ ਬਾਣੀ ਦੇ ਅਦੁੱਤੀ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਫੈਲਾਉਣ ਲਈ ਪਹਿਲਾਂ ਤੋਂ ਵੀ ਵੱਧ ਦ੍ਰਿੜਤਾ, ਸਮਰਪਣ ਭਾਵਨਾ ਅਤੇ ਦੂਰ ਅੰਦੇਸ਼ੀ ਨਾਲ ਗੁਰੂ ਪੰਥ ਦੀ ਸੇਵਾ ਕਰਦੇ ਰਹਿਣਗੇ ਤੇ ਗੁਰੂ ਕ੍ਰਿਪਾ ਸਦਕਾ ਪੰਥਕ ਸੋਚ ਨੂੰ ਹੋਰ ਵੀ ਬੁਲੰਦੀਆਂ 'ਤੇ ਲੈ ਜਾਣ ਲਈ ਦਿਨ ਰਾਤ ਯਤਨ ਜਾਰੀ ਰੱਖਣਗੇ। ਪੰਥ ਦੀ ਵਾਹਿਦ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵੱਜੋ ਮੈਂ ਉਹਨਾਂ ਨੂੰ ਵਧਾਈ ਅਤੇ ਸ਼ੁਭ ਇੱਛਾਵਾਂ ਪੇਸ਼ ਕਰਦਾ ਹਾਂ।


Nov 8, 2023 03:32 PM

ਐਡਵੋਕੇਟ ਹਰਜਿੰਦਰ ਸਿੰਘ ਧਾਮੀ - ਪ੍ਰਧਾਨ

 ਹਰਭਜਨ ਸਿੰਘ ਮਸਾਣਾ - ਸੀਨੀਅਰ ਮੀਤ ਪ੍ਰਧਾਨ

ਗੁਰਬਖਸ਼ ਸਿੰਘ ਖ਼ਾਲਸਾ - ਜੂਨੀਅਰ ਮੀਤ ਪ੍ਰਧਾਨ 

ਭਾਈ ਰਜਿੰਦਰ ਸਿੰਘ ਮਹਿਤਾ - ਜਨਰਲ ਸਕੱਤਰ


ਅੰਤ੍ਰਿੰਗ ਕਮੇਟੀ ਮੈਂਬਰ

1  ਮੋਹਣ ਸਿੰਘ ਬੰਗੀ 

2 ਰਘਬੀਰ ਸਿੰਘ ਸਹਾਰਰਮਾਜਰਾ

3  ਜਸਮੇਰ ਸਿੰਘ ਲਾਛੜੂ

4  ਖੁਸ਼ਵਿੰਦਰ ਸਿੰਘ ਭਾਟੀਆ

5  ਬੀਬੀ ਹਰਦੀਪ ਕੌਰ ਖੋਖ

6  ਇੰਦਰਮੋਹਣ ਸਿੰਘ ਲਖਮੀਰਵਾਲਾ

7-  ਗੁਰਪ੍ਰੀਤ ਸਿੰਘ ਝੱਬਰ 

8-  ਬੀਬੀ ਮਲਕੀਤ ਕੌਰ ਕਮਾਲਪੁਰ 

9 -  ਅਮਰਜੀਤ ਸਿੰਘ ਭਲਾਈਪੁਰ

10 - ਬੀਬੀ ਜਸਪਾਲ ਕੌਰ 

11 - ਜਸਵੰਤ ਸਿੰਘ ਪੁੜੈਣ

Nov 8, 2023 03:07 PM

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਗਾਈ ਜਿੱਤ ਦੀ ਹੈਟ੍ਰਿਕ, ਅਧਿਕਾਰਿਕ ਐਲਾਨ ਬਾਕੀ

ਮਿਲੀ ਜਾਣਕਾਰੀ ਮੁਤਾਬਿਕ ਕੁੱਲ 137 ਵੋਟਾਂ ਪਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ ਹਨ। ਜਦਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਵੋਟਾਂ ਹਾਸਿਲ ਹੋਈਆਂ ਹਨ। ਜਦਕਿ ਦੋ ਵੋਟਾਂ ਰੱਦ ਹੋ ਗਈਆਂ ਹਨ। 



Nov 8, 2023 03:03 PM

ਜਨਰਲ ਇਜਲਾਸ ਦੌਰਾਨ 138 ਮੈਂਬਰਾਂ ਨੇ ਵੋਟ ਪਾਈ

ਵੋਟਾਂ ਦੀ ਗਿਣਤੀ ਹੋਈ 

Nov 8, 2023 01:44 PM

ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ


Nov 8, 2023 01:31 PM

ਐਡਵੋਕੈਟ ਹਰਜਿੰਦਰ ਸਿੰਘ ਧਾਮੀ ਲਗਾਉਣਗੇ 'ਹੈਟ੍ਰਿਕ' !

ਇਜਲਾਸ ਦੀ ਸ਼ੁਰੂਆਤ ’ਚ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਨਾਂਅ ਦੀ ਪੇਸ਼ਕਸ਼ ਕੀਤੀ ਗਈ। ਗੁਰਚਰਨ ਸਿੰਘ ਗਰੇਵਾਲ ਵੱਲੋਂ ਧਾਮੀ ਦੇ ਨਾਂਅ ਦੀ ਹਮਾਇਤ ਕੀਤੀ ਗਈ। ਅਮਰੀਕ ਸਿੰਘ ਸ਼ਾਹਪੁਰ ਵੱਲੋਂ ਬਲਬੀਰ ਸਿੰਘ ਘੁੰਨਸ ਦੇ ਨਾਂਅ ਦੀ ਪੇਸ਼ ਕੀਤੀ ਗਈ। 

Nov 8, 2023 01:24 PM

ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਦੀ ਕਾਰਵਾਈ ਸ਼ੁਰੂ

ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੂਲ ਮੰਤਰ ਦੇ ਜਾਪ ਵੀ ਕੀਤੇ ਗਏ। 

Nov 8, 2023 12:59 PM

SGPC ਮੈਂਬਰ ਬਲਵਿੰਦਰ ਸਿੰਘ ਵੇਈ ਪੁਈਂ ਪਹੁੰਚੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਵੇਈ ਪੁਈਂ ਬੀਮਾਰ ਹੋਣ ਕਾਰਨ ਐਂਬੂਲੈਂਸ ’ਚ ਪਾ ਕੇ ਜਨਰਲ ਇਜਲਾਸ ਚ ਸ਼ਾਮਲ ਹੋਣ ਲਈ ਲਿਆਂਦਾ ਗਿਆ। 


Nov 8, 2023 12:25 PM

ਜਰਨਲ ਇਜਲਾਸ ਸ਼ੁਰੂ ਹੋਣ ਤੋਂ ਪਹਿਲਾ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਜਰਨਲ ਇਜਲਾਸ ਸ਼ੁਰੂ ਹੋਣ ਤੋਂ ਪਹਿਲਾ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ 1925 ਐਕਟ ਮੁਤਾਬਿਕ ਹਰ ਸਾਲ ਨਵੰਬਰ ’ਚ ਅਹੁਦੇਦਾਰਾਂ ਦੀ ਚੋਣ ਹੁੰਦੀ ਹੈ। ਉਨ੍ਹਾਂ ਨੇ ਬੀਬੀ ਜਗੀਰ ਕੌਰ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਬੀਜੇਪੀ ਨੂੰ ਗਦਾਰ ਕਹਿਣਾ ਅਤੇ ਜਦੋ ਲਾਈਨ ਟੱਪ ਜਾਣੀ ’ਤੇ ਫਿਰ ਦੇਸ਼ ਭਗਤ ਆਖਿਆ ਜਾਂਦਾ ਹੈ। 

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਇਹ ਲੋਕਤੰਤਰ ਹੈ ਹਰ ਕੋਈ ਇਸਦਾ ਹਿੱਸਾ ਬਣ ਸਕਦਾ ਹੈ। ਇਸ ’ਤੇ ਉਹ ਕੋਈ ਤੰਜ਼ ਨਹੀਂ ਕਸਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਤੀਜੀ ਵਾਰ ਸੇਵਾ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਾ ਧੰਨਵਾਦ ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ। ਇਹ ਸੇਵਾ ਬਹੁਤ ਵੱਡੀ ਹੈ। 

Nov 8, 2023 10:55 AM

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਰਨਲ ਇਜਲਾਸ


Nov 8, 2023 10:20 AM

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਇਤਿਹਾਸ

  • ਗੁਰਦੁਆਰਾ ਐਕਟ ਹੋਂਦ ’ਚ ਆਉਣ ਤੋਂ ਬਾਅਦ ਬਾਬਾ ਖੜਕ ਸਿੰਘ ਬਣੇ ਪਹਿਲੇ ਪ੍ਰਧਾਨ 
  • ਜਥੇਦਾਰ ਗੁਰਚਰਨ ਸਿੰਘ ਟੌਹੜਾ ਸਭ ਤੋਂ ਲੰਮੇ ਸਮੇਂ ਲਈ ਰਹੇ ਪ੍ਰਧਾਨ 
  • ਟੌਹੜਾ 1973 ਤੋਂ 1986 ਤੱਕ ਲਗਾਤਾਰ 13 ਸਾਲ ’ਤੇ ਕੁੱਲ 23 ਸਾਲ ਪ੍ਰਧਾਨ ਰਹੇ
  • ਜਥੇਦਾਰ ਅਵਤਾਰ ਸਿੰਘ ਮੱਕੜ ਸਾਲ 2005 ਤੋਂ 2016 ਤੱਕ 11 ਸਾਲ ਪ੍ਰਧਾਨ ਰਹੇ 
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਐਕਟ ਤੋਂ ਬਾਅਦ ਕਮੇਟੀ ਦੇ 38ਵੇਂ ਪ੍ਰਧਾਨ ਹਨ 
  • ਹਰਜਿੰਦਰ ਸਿੰਘ ਧਾਮੀ ਪਿਛਲੇ ਦੋ ਸਾਲਾਂ ਤੋਂ ਹਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 

Nov 8, 2023 10:04 AM

ਜਾਣੋ ਕੌਣ ਹਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਹੋਣ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਐੱਸਜੀਪੀਸੀ ਦੇ ਮੈਂਬਰਾਂ ਵਿੱਚ ਕੌਣ-ਕੌਣ ਸ਼ਾਮਿਲ ਹੁੰਦਾ ਹੈ? ਜਾਣੋ ਪੂਰੀ....

Nov 8, 2023 09:07 AM

ਐਸ ਜੀ ਪੀ ਸੀ ਚੋਣਾਂ ਲਈ ਇਸ ਤਰਾਂ ਬਣਵਾਓ ਵੋਟ


Nov 8, 2023 09:01 AM

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਹੋਵੇਗੀ ਚੋਣ
  • ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ
  • ਤੇਜਾ ਸਿੰਘ ਸਮੁੰਦਰੀ ਹਾਲ 'ਚ ਅਰਦਾਸ ਉਪਰੰਤ ਇਜਲਾਸ ਦੀ ਹੋਵੇਗੀ ਅਰੰਭਤਾ 

 ਐਡਜSGPC General House Session: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ। 

ਦੱਸ ਦਈਏ ਕਿ ਪਿਛਲੀ ਵਾਰ 9 ਨਵੰਬਰ ਨੂੰ ਸਾਲਾਨਾ ਜਨਰਲ ਇਜਲਾਸ ਸੱਦਿਆ ਗਿਆ ਸੀ। ਇਸ ਦੌਰਾਨ ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਿਲ ਹੋਈਆਂ ਸਨ ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਸਨ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ ਅਤੇ ਉਸ ਤੋਂ ਬਾਅਦ ਨਤੀਜੇ ਐਲਾਨੇ ਗਏ ਸੀ। 


ਇਸ ਤੋਂ ਬਾਅਦ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਸੀ। ਜਿਸ ’ਚ ਅਵਤਾਰ ਸਿੰਘ ਫਤਿਹਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣਾਏ ਗਏ। ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸੀ।  

ਕਾਬਿਲੇਗੌਰ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ 'ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਹੋਰ ਜਥੇਬੰਦੀਆਂ ਨਾਲ ਵੀ ਚੰਗਾ ਰਾਬਤਾ ਹੈ , ਇਸ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ। 

ਇਹ ਵੀ ਪੜ੍ਹੋ: ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਲਿਖਿਆ ਪੱਤਰ; ਕੀਤੀ ਇਹ ਮੰਗ...

- PTC NEWS

Top News view more...

Latest News view more...

PTC NETWORK