Sat, Dec 13, 2025
Whatsapp

Shiromani Gurdwara Parbandhak Committee ਵਲੋਂ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਅੱਜ ਕੀਤੀ ਜਾਵੇਗੀ ਵਿਸ਼ੇਸ਼ ਮੀਟਿੰਗ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਸ ਮੀਟਿੰਗ ਚ ਏਆਈ ਤਕਨੀਕ ਦੀ ਹੋ ਰਹੀ ਦੁਰਵਰਤੋਂ ਰੋਕਣ ਸਬੰਧੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੁਮਾਇੰਦੇ ਅਤੇ ਤਕਨੀਕੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾਜਵੇਗਾ

Reported by:  PTC News Desk  Edited by:  Aarti -- October 01st 2025 10:51 AM
Shiromani Gurdwara Parbandhak Committee ਵਲੋਂ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਅੱਜ ਕੀਤੀ ਜਾਵੇਗੀ ਵਿਸ਼ੇਸ਼ ਮੀਟਿੰਗ

Shiromani Gurdwara Parbandhak Committee ਵਲੋਂ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਅੱਜ ਕੀਤੀ ਜਾਵੇਗੀ ਵਿਸ਼ੇਸ਼ ਮੀਟਿੰਗ

Shiromani Gurdwara Parbandhak Committee : ਆਰੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ ਮਰਯਾਦਾ ਦੇ ਖਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਜਾਣਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਅੱਜ ਦੁਪਹਿਰ 12:30 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਬੁਲਾਈ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਸ ਮੀਟਿੰਗ ਚ  ਏਆਈ ਤਕਨੀਕ ਦੀ ਹੋ ਰਹੀ ਦੁਰਵਰਤੋਂ ਰੋਕਣ ਸਬੰਧੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੁਮਾਇੰਦੇ ਅਤੇ ਤਕਨੀਕੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾਜਵੇਗਾ

ਏ ਆਈ ਦੀ ਦੁਰਵਰਤੋਂ ਨਾਲ ਜਿਥੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਜਾ ਰਹੀ ਹੈ, ਉਥੇ ਹੀ ਫਿਰਕਿਆਂ ਅੰਦਰ ਟਕਰਾਅ ਵਾਲਾ ਮਾਹੌਲ ਵੀ ਸਿਰਜਿਆ ਜਾ ਰਿਹਾ ਹੈ। ਅਜਿਹੇ ਵਰਤਾਰੇ ਤੇ ਰੋਕ ਲਗਾਉਣੀ ਬੇਹੱਦ ਜ਼ਰੂਰੀ ਹੈ। ਭਾਵੇਂ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾਂਦੀਆਂ ਹਨ ਅਤੇ ਆਈਟੀ ਵਿਭਾਗ ਰਾਹੀਂ ਸਬੰਧਤ ਸੋਸ਼ਲ ਮੀਡੀਆ ਮੰਚਾਂ ’ਤੇ ਕਾਰਵਾਈ ਵੀ ਕਰਵਾਈ ਜਾਂਦੀ ਹੈ, ਪ੍ਰੰਤੂ ਇਸ ਗ਼ਲਤ ਰੁਝਾਨ ਨੂੰ ਰੋਕਣ ਲਈ ਇਸ ਖੇਤਰ ਦੇ ਮਾਹਿਰਾਂ ਤੋਂ ਸੁਝਾਅ ਤੇ ਵਿਚਾਰ ਪ੍ਰਾਪਤ ਕਰਕੇ ਇਕ ਠੋਸ ਨੀਤੀ ਬਨਾਉਣੀ ਲਾਜ਼ਮੀ ਹੈ।

ਇਸੇ ਮਕਸਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਏਆਈ ਖੇਤਰ ਵਿਚ ਕੰਮ ਕਰ ਰਹੇ ਲੋਕਾਂ, ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਦਾ ਸਹਿਯੋਗ ਲੈਣ ਲਈਇਹ ਬੇਹਦ ਜਰੂਰੀ ਇਕੱਤਰਤਾ  ਸੱਦੀ ਹੈ। ਇਸ ਤੋਂ ਪਹਿਲਾਂ  ਏਆਈ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਸੀ ਕਿ ਉਹ ਆਪਣੇ ਸੁਝਾਅ ਸ਼੍ਰੋਮਣੀ ਕਮੇਟੀ ਦੀ ਈਮੇਲ info@SGPC.net ’ਤੇ 1 ਅਕਤੂਬਰ ਤੋਂ ਪਹਿਲਾਂ-ਪਹਿਲਾਂ ਭੇਜਣ, ਤਾਂ ਜੋ ਇਸ ਇਕੱਤਰਤਾ ਵਿਚ ਵਿਚਾਰੇ ਜਾ ਸਕਣ।

ਇਹ ਵੀ ਪੜ੍ਹੋ : Punjab Weather Update : 4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ: ਕਈ ਥਾਵਾਂ 'ਤੇ ਪਵੇਗਾ ਮੀਂਹ

- PTC NEWS

Top News view more...

Latest News view more...

PTC NETWORK
PTC NETWORK