Fri, Apr 26, 2024
Whatsapp

ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਤੇ ਏਐਸਆਈ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

Written by  Ravinder Singh -- December 24th 2022 08:06 PM
ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਤੇ ਏਐਸਆਈ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਤੇ ਏਐਸਆਈ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।



ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ। ਉਹ ਮੁਲਾਜ਼ਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50,000 ਰੁਪਏ ਦੀ ਹੋਰ ਮੰਗ ਕਰ ਰਹੇ ਹਨ।

ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜ਼ੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ਼ ਵਾਪਸ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ 'ਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਤੇ ਦੋਵੇਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਤੇ 50,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਮੁਲਜ਼ਮ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਮੇਕਅਪ ਰੂਮ 'ਚ ਕੀਤੀ ਖ਼ੁਦਕੁਸ਼ੀ, ਟੀਵੀ ਜਗਤ 'ਚ ਫੈਲੀ ਸੋਗ ਦੀ ਲਹਿਰ

ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜ਼ਮਾਂ ਖਿਲਾਫ਼ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- PTC NEWS

Top News view more...

Latest News view more...