Bathinda News : ਨਸ਼ਿਆਂ ਦੇ ਮਾਮਲੇ 'ਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਥਾਣਾ ਸੰਗਤ ਦੇ SHO ਨੂੰ ਕੀਤਾ ਸਸਪੈਂਡ
Bathinda News : ਨਸ਼ਿਆਂ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੀ ਹੱਦ 'ਤੇ ਹੈ ਥਾਣਾ ਸੰਗਤ।
ਅਕਸਰ ਹੀ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਨੂੰ ਥਾਣਾ ਸੰਗਤ ਦੇ ਏਰੀਆ ਵਿੱਚੋਂ ਲੰਘਣਾ ਪੈਂਦਾ ਸੀ। ਇਲਾਕੇ ਵਿੱਚ ਨਸ਼ੇ ਤੇ ਸਖਤ ਕਾਰਵਾਈ ਨਾ ਕਰਨ ਕਾਰਨ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ।
ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਤੋਂ ਬਾਅਦ ਸਸਪੈਂਡ ਕਰਕੇ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ।
- PTC NEWS