Punjabi Singer Prem Dhillon : ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Punjabi Singer Prem Dhillon : ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਬਾਹਰ ਗੋਲੀਬਾਰੀ ਹੋਈ ਹੈ। ਜਿਸਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। ਉਸ ਨੇ ਘਟਨਾ ਦੀ ਜ਼ਿੰਮੇਵਾਰੀ ਪੋਸਟ ਪਾ ਲਈ ਹੈ। ਜਿਸਦੀ ਪੀਟੀਸੀ ਨਿਊਜ਼ ਅਧਿਕਾਰਿਤ ਪੁਸ਼ਟੀ ਨਹੀਂ ਕਰਦਾ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।
- PTC NEWS