Sun, Aug 9, 2026
Whatsapp

Kapurthala ’ਚ ਕੱਪੜਾ ਕਾਰੋਬਾਰੀ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਵਿੱਚ ਪਹੁੰਚੇ ਅਤੇ ਦੁਕਾਨ ਅਤੇ ਮਕਾਨ ਵੱਲ ਕਰੀਬ ਚਾਰ ਰਾਊਂਡ ਫਾਇਰ ਕੀਤੇ। ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

Reported by:  PTC News Desk  Edited by:  Aarti -- August 09th 2026 05:52 PM
Kapurthala ’ਚ ਕੱਪੜਾ ਕਾਰੋਬਾਰੀ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ ’ਚ ਦਹਿਸ਼ਤ ਦਾ ਮਾਹੌਲ

Kapurthala ’ਚ ਕੱਪੜਾ ਕਾਰੋਬਾਰੀ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ ’ਚ ਦਹਿਸ਼ਤ ਦਾ ਮਾਹੌਲ

Kapurthala News : ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਕੱਪੜਾ ਵਪਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਉੱਪਰ ਬਣੇ ਰਿਹਾਇਸ਼ੀ ਮਕਾਨ ਵੱਲ ਤਾਬੜਤੋੜ ਫਾਇਰਿੰਗ ਕਰ ਦਿੱਤੀ।

ਦੁਕਾਨ ਤੇ ਘਰ ’ਤੇ ਫਾਇਰਿੰਗ 

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਵਿੱਚ ਪਹੁੰਚੇ ਅਤੇ ਦੁਕਾਨ ਅਤੇ ਮਕਾਨ ਵੱਲ ਕਰੀਬ ਚਾਰ ਰਾਊਂਡ ਫਾਇਰ ਕੀਤੇ। ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਬਾਜ਼ਾਰ ਵਿੱਚ ਡਿਊਟੀ ਕਰ ਰਹੇ ਪਹਿਰੇਦਾਰਾਂ ਨੇ ਦੁਕਾਨ ਮਾਲਕ ਅਤੇ ਉਸਦੇ ਪਰਿਵਾਰ ਨੂੰ ਜਗਾਇਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਜਾਨੀ ਨੁਕਸਾਨ ਤੋਂ ਰਿਹਾ ਬਚਾਅ 

ਫਾਇਰਿੰਗ ਦੌਰਾਨ ਇੱਕ ਗੋਲੀ ਦੁਕਾਨ ਦੇ ਸ਼ਟਰ ਨੂੰ ਚੀਰਦੀ ਹੋਈ ਅੱਗੇ ਲੱਗੇ ਟਫਨ ਗਲਾਸ ਵਿੱਚ ਜਾ ਵੱਜੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕਾਲਾਸੰਘਿਆਂ ਪੁਲਿਸ ਚੌਕੀ ਅਤੇ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਗਈ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ।

ਮਾਮਲੇ ਸਬੰਧੀ ਪੁਲਿਸ ਕਰ ਰਹੀ ਜਾਂਚ

ਮਾਮਲੇ ਸਬੰਧੀ ਡੀਐਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਕਾਲਾਸੰਘਿਆਂ ਪੁਲਿਸ ਚੌਕੀ ਇੰਚਾਰਜ ਏਐਸਆਈ ਅਮਰਜੀਤ ਸਿੰਘ ਮੁਤਾਬਕ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੁੱਖ ਬਾਜ਼ਾਰ ਵਿੱਚ ਰਾਤ ਦੇ ਸਮੇਂ ਕਾਰੋਬਾਰੀ ਦੀ ਦੁਕਾਨ ’ਤੇ ਗੋਲੀਆਂ ਚੱਲਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਹੁਣ ਦੇਖਣਾ ਹੋਵੇਗਾ ਕਿ ਪੁਲਿਸ ਸੀਸੀਟੀਵੀ ਵਿੱਚ ਕੈਦ ਹੋਏ ਇਨ੍ਹਾਂ ਹਮਲਾਵਰਾਂ ਤੱਕ ਕਿੰਨੀ ਜਲਦੀ ਪਹੁੰਚਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਿਹੜੇ ਠੋਸ ਕਦਮ ਚੁੱਕੇ ਜਾਂਦੇ ਹਨ।

ਇਹ ਵੀ ਪੜ੍ਹੋ  : Punjab Assembly Election 2027 ਤੋਂ ਪਹਿਲਾਂ AAP ’ਚ ਲੱਗੀ ਅਸਤੀਫਿਆਂ ਦੀ ਝੜੀ, ਬਲਜਿੰਦਰ ਸਿੰਘ ਥਾਂਦੇ ਮਗਰੋਂ ਇਨ੍ਹਾਂ ਆਗੂਆਂ ਨੇ ਵੀ ਦਿੱਤਾ ਅਸਤੀਫਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK