TarnTaran ’ਚ ਚੱਲੀ ਗੋਲੀ 2 ਵਿਅਕਤੀਆਂ ਨੇ ਨੋਜਵਾਨ ਲੜਕੀ ਨੂੰ ਮਾਰੀਆਂ ਗੋਲੀਆਂ, ਹੋਈ ਮੌਤ
TarnTaran News : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਰੂਪ ਕੌਰ (23) ਪੁੱਤਰੀ ਮੰਗਲ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਤਰਨਤਾਰਨ ਸ਼ਹਿਰ ਦੇ ਇਕ ਸੈਲੂਨ ਵਿਚ ਕੰਮ ਕਰਨਾ ਸ਼ੁਰੂ ਕੀਤਾ ਗਿਆ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਪਿੰਡ ਬਨਵਾਲੀਪੁਰ ਜਾਣ ਲਈ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮੌਜੂਦ ਪਿੰਡ ਰਸੂਲਪੁਰ ਵਿਖੇ ਆਟੋ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਅਚਾਨਕ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਆਏ, ਜਿਨ੍ਹਾਂ ਵੱਲੋਂ ਨਵਰੂਪ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਨਵਰੂਪ ਕੌਰ ਨੂੰ ਤਰਨਤਾਰਨ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਨਵਰੂਪ ਕੌਰ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨ ਅਰਜੁਨ ਸਿੰਘ ਅਤੇ ਉਸ ਦੇ ਸਾਥੀ ਨੇ ਮੇਰੀ ਬੇਟੀ ਨੂੰ, ਜੋ ਪਹਿਲਾਂ ਵੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ, ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪਿਤਾ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।
ਇਸ ਸਬੰਧੀ ਡੀ. ਐੱਸ. ਪੀ. ਜਗਜੀਤ ਸਿੰਘ ਅਤੇ ਡੀ.ਐੱਸ.ਪੀ. ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਥਾਣਾ ਸਦਰ ਤਰਨ ਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Haryana News : ਰੇਵਾੜੀ 'ਚ 10 ਮਹੀਨੇ ਦੀ ਮਾਸੂਮ ਬੱਚੀ ਨਾਲ ਦਰਿੰਦਗੀ , ਬੱਚੀ ਨੂੰ ਟਰਾਮਾ ਸੈਂਟਰ 'ਚ ਕਰਵਾਇਆ ਦਾਖਲ
- PTC NEWS