ਨਵੀਨ ਸ਼ਰਮਾ (ਲੁਧਿਆਣਾ, 7 ਫਰਵਰੀ): ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ ਕਟਹਿਰੇ 'ਚ ਖੜੀ ਰਹੀ ਹੈ। ਪੰਜਾਬ ਚ ਲਗਾਤਾਰ ਖੌਫਨਾਕ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਧਿਆਣਾ ਕੋਰਟ ਕੰਪਲੈਕਸ ਦੇ ਪਿੱਛੇ ਦਿਨਦਿਹਾੜੇ ਫਾਇਰਿੰਗ ਹੋਈ। ਮਿਲੀ ਜਾਣਕਾਰੀ ਮੁਤਾਬਿਕ ਦਿਨਦਿਹਾੜੇ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਈ ਜਿਸ ਕਾਰਨ ਉੱਥੇ ਲੋਕਾਂ ’ਚ ਭਾਜੜਾਂ ਮਚ ਗਈਆਂ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਦੋ ਖੋਲ੍ਹ ਬਰਾਮਦ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਕਿਹਾ ਕਿ ਇੱਥੇ ਦੋ ਨੌਜਵਾਨਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ ਜਿਸ ਦੇ ਚੱਲਦੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਥਾਨਕ ਹਸਪਤਾਲ ’ਚ ਲੈ ਕੇ ਜਾਇਆ ਗਿਆ। ਉਨ੍ਹਾਂ ਕਿਹਾ ਕਿ ਇੱਕ ਨੂੰ ਮੌਕੇ ’ਤੇ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਨਾਲ ਹੀ ਦੋ ਖੋਲ੍ਹ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ 'ਚ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼