Shri Guru Nanak Dev ji Viah Purab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਰੂਪੀ ਸਜਾਇਆ ਨਗਰ ਕੀਰਤਨ
Guru Nanak Dev Ji Viah Purab 2024 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 537ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਤੱਕ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੇਵਾ ਸਭਾਵਾਂ ਦੇ ਸਹਿਯੋਗ ਨਾਲ ਜਲੂਸ ਦੇ ਰੂਪ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ।
ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ’ਤੇ ਪੁੱਜਿਆ। ਗਤਕਾ ਪਾਰਟੀਆਂ ਨਗਰ ਕੀਰਤਨ ਦੇ ਰੂਪ ਵਿੱਚ ਜਲੂਸ ਵਿੱਚ ਆਪਣੇ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਬੱਸਾਂ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਮੋਟਰ ਸਾਈਕਲਾਂ ਵਿੱਚ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵੱਲੋਂ ਅਥਾਹ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਵੱਖ-ਵੱਖ ਥਾਵਾਂ 'ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਨਗਰ ਕੀਰਤਨ ਵਿੱਚ ਰਾਗੀ ਜਥਿਆਂ ਵੱਲੋਂ ਗੁਰੂ ਦੀ ਬਾਣੀ ਦਾ ਜਾਪ ਕੀਤਾ ਗਿਆ। ਨਗਰ ਕੀਰਤਨ ਦੌਰਾਨ ਆਤਿਸ਼ਬਾਜ਼ੀ ਖਿੱਚ ਦਾ ਕੇਂਦਰ ਰਹੀ। ਬੈਂਡ ਦੀਆਂ ਧੁਨਾਂ ਮਾਹੌਲ ਨੂੰ ਮਨਮੋਹਕ ਕਰ ਰਹੀਆਂ ਸਨ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਵੀ ਲਗਾਏ ਗਏ।
ਇਹ ਵੀ ਪੜ੍ਹੋ : Paris Paralympics 2024 : ਪੈਰਿਸ ਪੈਰਾਲੰਪਿਕਸ 'ਚ ਟੁੱਟੇ ਸਾਰੇ ਰਿਕਾਰਡ, ਭਾਰਤ ਨੇ 29 ਤਗਮਿਆਂ ਨਾਲ ਕੀਤੀ ਮੁਹਿੰਮ ਖ਼ਤਮ
- PTC NEWS