Sat, May 24, 2025
Whatsapp

ਕ੍ਰਿਕਟਰ ਸੁਭਮਨ ਗਿੱਲ ਬਣੇ ਲੋਕ ਸਭਾ ਚੋਣਾਂ 2024 ਲਈ ਸਟੇਟ ਆਈਕੋਨ; ਇਸ ਪੰਜਾਬੀ ਗਾਇਕ ਨੂੰ ਮਿਲ ਚੁੱਕੀ ਹੈ ਥਾਂ

Reported by:  PTC News Desk  Edited by:  Aarti -- February 19th 2024 03:27 PM
ਕ੍ਰਿਕਟਰ ਸੁਭਮਨ ਗਿੱਲ ਬਣੇ ਲੋਕ ਸਭਾ ਚੋਣਾਂ 2024 ਲਈ ਸਟੇਟ ਆਈਕੋਨ; ਇਸ ਪੰਜਾਬੀ ਗਾਇਕ ਨੂੰ ਮਿਲ ਚੁੱਕੀ ਹੈ ਥਾਂ

ਕ੍ਰਿਕਟਰ ਸੁਭਮਨ ਗਿੱਲ ਬਣੇ ਲੋਕ ਸਭਾ ਚੋਣਾਂ 2024 ਲਈ ਸਟੇਟ ਆਈਕੋਨ; ਇਸ ਪੰਜਾਬੀ ਗਾਇਕ ਨੂੰ ਮਿਲ ਚੁੱਕੀ ਹੈ ਥਾਂ

Lok Sabha Elections 2024: ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ।


ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। 

ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ: ਨਨਾਣ-ਭਰਜਾਈ ਦੀ ਅਨੋਖੀ ਪਾਠਸ਼ਾਲਾ; ਜਿੱਥੇ ਲੋੜਵੰਦ ਬੱਚਿਆਂ ਨੂੰ ਮਿਲਦਾ ਵਿੱਦਿਆ ਦਾ ਮਹਾਦਾਨ

-

Top News view more...

Latest News view more...

PTC NETWORK