Shubman Gill 37th Test Captain : ਸ਼ੁਭਮਨ ਗਿੱਲ ਨੂੰ ਇੰਗਲੈਂਡ ਦੌਰੇ ਲਈ ਟੈਸਟ ਟੀਮ ਦੀ ਕਮਾਨ ਮਿਲੀ, ਇਸ ਖਿਡਾਰੀ ਨੂੰ ਬਣਾਇਆ ਗਿਆ ਉਪ-ਕਪਤਾਨ
Shubman Gill 37th Test Captain : ਭਾਰਤੀ ਕ੍ਰਿਕਟ ਟੀਮ ਅਗਲੇ ਮਹੀਨੇ ਇੰਗਲੈਂਡ ਦਾ ਦੌਰਾ ਕਰਨ ਵਾਲੀ ਹੈ, ਜਿੱਥੇ ਉਸ ਨੂੰ ਮੇਜ਼ਬਾਨ ਟੀਮ ਵਿਰੁੱਧ ਪੰਜ ਮੈਚਾਂ ਦੀ ਟੈਸਟ ਲੜੀ ਖੇਡਣੀ ਹੈ। ਇਸ ਲੜੀ ਲਈ ਭਾਰਤੀ ਟੀਮ ਅਤੇ ਨਵੇਂ ਟੈਸਟ ਕਪਤਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਮਾਨ ਸ਼ੁਭਮਨ ਗਿੱਲ ਨੂੰ ਸੌਂਪੀ ਗਈ ਹੈ। ਜਦਕਿ ਰਿਸ਼ਭ ਪੰਤ ਨੂੰ ਉਪ-ਕਪਤਾਨ ਬਣਾਇਆ ਗਿਆ ਹੈ।
ਟੀਮ ਚੋਣ ਲਈ ਮੀਟਿੰਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੁੰਬਈ ਸਥਿਤ ਮੁੱਖ ਦਫ਼ਤਰ ਵਿੱਚ ਹੋਈ। ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਅਤੇ ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਦੇ ਮੈਂਬਰ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਅਜੀਤ ਅਗਰਕਰ ਨੇ ਭਾਰਤੀ ਟੀਮ ਦਾ ਐਲਾਨ ਕੀਤਾ।
ਇੰਗਲੈਂਡ ਦੌਰੇ ਲਈ ਭਾਰਤ ਦੀ 18 ਮੈਂਬਰੀ ਟੀਮ
ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇਐੱਲ ਰਾਹੁਲ, ਸਾਈ ਸੁਦਰਸ਼ਨ, ਰਿਸ਼ਭ ਪੰਤ (ਉਪ-ਕਪਤਾਨ/ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਅਭੀਰੁਮਰਾਹ, ਅਭਿਯੁਰਮਾਨ, ਸ਼ਰਤੁਰਮਨ ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨ, ਕਰੁਣ ਨਾਇਰ, ਵਾਸ਼ਿੰਗਟਨ ਸੁੰਦਰ, ਆਕਾਸ਼ ਦੀਪ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ।
ਇਹ ਵੀ ਪੜ੍ਹੋ : UAE Bangladesh T20 Series : ਯੂਏਈ ਨੇ ਰਚਿਆ ਇਤਿਹਾਸ, ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਜਿੱਤੀ 3 ਮੈਚਾਂ ਦੀ ਸੀਰੀਜ਼
- PTC NEWS