Sun, Dec 15, 2024
Whatsapp

Siblings Reunite: ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਵਿਛੜੇ ਭੈਣ ਭਰਾ ਦਾ ਹੋਇਆ ਮਿਲਾਪ, ਦਿਲ ਨੂੰ ਝੰਜੋੜਨ ਵਾਲੀ ਹੈ ਇਨ੍ਹਾਂ ਦੀ ਕਹਾਣੀ

ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ। ਜੀ ਹਾਂ 1947 ਦੀ ਵੰਡ ਸਮੇਂ ਵਿਛੜੇ ਭੈਣ ਭਰਾ ਦਾ ਆਖਿਰਕਾਰ ਮਿਲਾਪ ਹੋ ਗਿਆ ਹੈ।

Reported by:  PTC News Desk  Edited by:  Aarti -- August 07th 2023 12:47 PM
Siblings Reunite: ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਵਿਛੜੇ ਭੈਣ ਭਰਾ ਦਾ ਹੋਇਆ ਮਿਲਾਪ, ਦਿਲ ਨੂੰ ਝੰਜੋੜਨ ਵਾਲੀ ਹੈ ਇਨ੍ਹਾਂ ਦੀ ਕਹਾਣੀ

Siblings Reunite: ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਵਿਛੜੇ ਭੈਣ ਭਰਾ ਦਾ ਹੋਇਆ ਮਿਲਾਪ, ਦਿਲ ਨੂੰ ਝੰਜੋੜਨ ਵਾਲੀ ਹੈ ਇਨ੍ਹਾਂ ਦੀ ਕਹਾਣੀ

Siblings Reunite: ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ। ਜੀ ਹਾਂ 1947 ਦੀ ਵੰਡ ਸਮੇਂ ਵਿਛੜੇ ਭੈਣ ਭਰਾ ਦਾ ਆਖਿਰਕਾਰ ਮਿਲਾਪ ਹੋ ਗਿਆ ਹੈ। ਤਕਰੀਬਨ 76 ਸਾਲਾਂ ਬਾਅਦ ਭੈਣ ਨੇ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹੀ। ਦੱਸ ਦਈਏ ਕਿ ਪਾਕਿਸਤਾਨ ਦੇ ਸ਼ੇਖਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਪਣੇ 80 ਸਾਲਾ ਭਰਾ ਗੁਰਮੇਲ ਸਿੰਘ ਨੂੰ ਮਿਲੀ ਹੈ। ਆਪਣੇ ਜਨਮ ਤੋਂ ਲੈ ਕੇ, ਉਸਨੇ ਆਪਣੇ ਭਰਾ ਨੂੰ ਸਿਰਫ ਤਸਵੀਰਾਂ ਵਿੱਚ ਦੇਖਿਆ ਸੀ।

ਦੱਸ ਦਈਏ ਕਿ 1947 ਦੀ ਵੰਡ ਸਮੇਂ ਬਹੁਤ ਸਾਰੇ ਪਰਿਵਾਰ ਇੱਕ ਦੁਜੇ ਤੋਂ ਵਿਛੜ ਗਏ। ਕਈ ਤਾਂ ਪੂਰੀ ਉਮਰ ਆਪਸ ਵਿੱਚ ਮਿਲ ਨਹੀਂ ਸਕੇ ਤੇ ਕਈ ਸਮੇਂ ਦੇ ਵੱਡੇ ਵਖਰੇਵੇਂ ਬਾਅਦ ਮਿਲ ਗਏ। ਇਸ ਤਰ੍ਹਾਂ ਦੀ ਇੱਕ ਹੋਰ ਕਹਾਣੀ ਸਾਹਮਣੇ ਆਈ ਹੈ। ਇਹ ਦਰਦ ਭਰੀ ਕਹਾਣੀ ਪਾਕਿਸਤਾਨ ਵਿੱਚ ਪੈਦਾ ਹੋਈ ਸਕੀਨਾ ਦੀ ਹੈ।

ਵੰਡ ਸਮੇਂ ਪਰਿਵਾਰ ਚੱਲਾ ਗਿਆ ਪਾਕਿਸਤਾਨ
1947 ਦੀ ਵੰਡ ਸਮੇਂ ਸਕੀਨਾ ਦਾ ਪਰਿਵਾਰ ਜੱਸੋਵਾਲ, ਲੁਧਿਆਣਾ ਵਿੱਚ ਰਹਿੰਦਾ ਸੀ। ਵੰਡ ਵੇਲੇ ਸਕੀਨਾ ਦਾ ਪਰਿਵਾਰ ਪਾਕਿਸਤਾਨ ਚਲਾ ਗਿਆ ਸੀ। ਸਕੀਨਾ ਕਹਿੰਦੀ ਹੈ- ਪਰਿਵਾਰ ਪਾਕਿਸਤਾਨ ਆ ਗਿਆ, ਪਰ ਮਾਂ ਭਾਰਤ ‘ਚ ਹੀ ਰਹੀ। ਆਜ਼ਾਦੀ ਦੇ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਇਹ ਸਮਝੌਤਾ ਹੋਇਆ ਸੀ ਕਿ ਲਾਪਤਾ ਹੋਏ ਲੋਕਾਂ ਨੂੰ ਇਕ ਦੂਜੇ ਨੂੰ ਵਾਪਸ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਿਤਾ ਨੇ ਪਾਕਿਸਤਾਨ ਸਰਕਾਰ ਤੋਂ ਮਦਦ ਮੰਗੀ ਅਤੇ ਹੁਣ ਦੋਵੇਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲੇ ਹਨ।

ਆਜ਼ਾਦੀ ਤੋਂ ਬਾਅਦ ਹੋਇਆ ਸੀ ਸਕੀਨਾ ਦਾ ਜਨਮ  

ਪਾਕਿਸਤਾਨੀ ਫੌਜ ਦੇ ਜਵਾਨ ਉਸ ਦੀ ਮਾਂ ਨੂੰ ਲੈਣ ਲੁਧਿਆਣਾ ਦੇ ਪਿੰਡ ਜੱਸੋਵਾਲ ਪਹੁੰਚੇ। ਜਦੋਂ ਫੌਜ ਮਾਂ ਨੂੰ ਲੈਣ ਪਹੁੰਚੀ ਤਾਂ 5 ਸਾਲਾ ਭਰਾ ਘਰ ਨਹੀਂ ਸੀ। ਮਾਂ ਨੇ ਭਰਾ ਨੂੰ ਬੁਲਾਇਆ, ਪਰ ਉਹ ਨਹੀਂ ਮਿਲੀਆ। ਜਿਸ ਤੋਂ ਬਾਅਦ ਪਾਕਿ ਫੌਜ ਨੇ ਕਿਹਾ ਕਿ ਉਹ ਹੋਰ ਇੰਤਜ਼ਾਰ ਨਹੀਂ ਕਰ ਸਕਦੇ ਅਤੇ ਭਰਾ ਭਾਰਤ ਵਿਚ ਹੀ ਰਿਹਾ। ਸਕੀਨਾ ਨੇ ਦੱਸਿਆ ਕਿ ਉਸਦਾ ਜਨਮ ਆਜ਼ਾਦੀ ਤੋਂ ਬਾਅਦ 1955 ਵਿੱਚ ਪਾਕਿਸਤਾਨ ਵਿੱਚ ਹੋਇਆ ਸੀ।

ਪਿਤਾ ਨੇ ਦਿੱਤੀ ਸੀ ਭਰਾ ਦੀ ਜਾਣਕਾਰੀ 

76 ਸਾਲਾਂ ਬਾਅਦ ਆਪਣੇ ਭਰਾ ਨੂੰ ਮਿਲੀ ਸਕੀਨਾ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਦੇ ਭਰਾ ਨੇ ਪਰਿਵਾਰ ਨੂੰ ਚਿੱਠੀਆਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਹ ਢਾਈ ਸਾਲ ਦੀ ਸੀ ਤਾਂ ਉਸ ਦੀ ਮਾਂ ਦਾ ਦਿਹਾਂਤ ਹੋ ਗਿਆ। ਹੌਲੀ-ਹੌਲੀ ਭਰਾ ਦੀਆਂ ਚਿੱਠੀਆਂ ਵੀ ਆਉਣੀਆਂ ਬੰਦ ਹੋ ਗਈਆਂ। ਜਦੋਂ ਉਸਨੂੰ ਹੋਸ਼ ਆਇਆ ਤਾਂ ਪਿਤਾ ਨੇ ਦੱਸਿਆ ਕਿ ਉਸਦਾ ਇੱਕ ਭਰਾ ਵੀ ਹੈ। ਉਸ ਨੂੰ ਆਪਣੀ ਤਸਵੀਰ ਦਿਖਾਈ। ਉਸ ਕੋਲ ਇੱਕ ਭਰਾ ਦੀ ਇਹ ਨਿਸ਼ਾਨੀ ਸੀ। ਪਿਤਾ ਜੀ ਦੱਸਦੇ ਸਨ ਕਿ ਭਰਾ ਲੁਧਿਆਣਾ ਰਹਿੰਦਾ ਹੈ।

ਭਰਾ ਨੂੰ ਲੱਭਣ ਲਈ ਸ਼ੁਰੂ ਕੀਤੀ ਕੋਸ਼ਿਸ਼  

ਸਕੀਨਾ ਨੇ ਦੱਸਿਆ ਕਿ ਉਸ ਨੇ ਵੱਡੇ ਹੋ ਰਹੇ ਆਪਣੇ ਭਰਾ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੀ। ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹੀ ਇੱਕ ਰਿਸ਼ਤਾ ਰਹਿ ਗਿਆ ਸੀ। ਉਸਦੀ ਨਾ ਕੋਈ ਮਾਸੀ ਸੀ ਅਤੇ ਨਾ ਹੀ ਕੋਈ ਚਾਚਾ। ਉਸਦਾ ਮਕਸਦ ਸਿਰਫ ਆਪਣੇ ਭਰਾ ਨੂੰ ਲੱਭਣਾ ਸੀ।

ਯੂਟਿਊਬ ਚੈਨਲ ਦੀ ਮਦਦ ਨਾਲ ਭਰਾ ਨਾਲ ਹੋਈ ਪਹਿਲੀ ਵਾਰ ਗੱਲ੍ਹ 

ਦੱਸ ਦਈਏ ਕਿ ਜਦੋਂ ਸਕੀਨਾ ਨੇ ਆਪਣੇ ਪਤੀ ਨੂੰ ਇਸ ਸਬੰਧੀ ਦੱਸਿਆ ਤਾਂ ਉਨ੍ਹਾਂ ਨੇ ਵੀ ਆਪਣੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪਾਕਿਸਤਾਨ ਦੇ ਯੂਟਿਊਬ ਚੈਨਲ ਨੇ ਭੈਣ ਭਰਾ ਨੂੰ ਮਿਲਾਉਣ ਚ ਮਦਦ ਕਰਦੇ ਹੋਏ ਸਕੀਨਾ ਕੋਲ ਰੱਖੇ ਕੁਝ ਪੱਤਰਾਂ ਦੀ ਮਦਦ ਨਾਲ ਪੰਜਾਬ ’ਚ ਸਪੰਰਕ ਬਣਾਉਣ ਦੀ ਕੋਸ਼ਿਸ਼ ਕੀਤੀ। ਇਸ ਕੋਸ਼ਿਸ਼ ਦੇ ਸਦਕਾ ਸਕੀਨਾ ਨੇ ਪਿਛਲੇ ਸਾਲ ਦੇ ਅੰਤ ’ਚ ਆਪਣੇ ਭਰਾ ਦੇ ਨਾਲ ਵੀਡੀਓ ’ਤੇ ਗੱਲ ਕੀਤੀ।  

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪਹਿਲੀ ਮੁਲਾਕਾਤ 

ਇਸ ਗੱਲਬਾਤ ਤੋਂ ਬਾਅਦ ਸਕੀਨਾ ਅਤੇ ਉਸ ਦੇ ਭਰਾ ਗੁਰਮੇਲ ਦੇ ਪਰਿਵਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲਣ ਦੀ ਯੋਜਨਾ ਬਣਾਈ। ਗੁਰਮੇਲ ਆਪਣੀ ਭੈਣ ਨੂੰ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲੇ। ਇਸ ਦੌਰਾਨ ਮਾਹੌਲ ਕਾਫੀ ਭਾਵੁਕ ਹੋਇਆ ਕਿਉਂਕਿ ਲੰਬੇ ਅਰਸੇ ਬਾਅਦ ਮਿਲੇ ਭੈਣ ਭਰਾ ਜੱਫੀ ਪਾ ਕੇ ਬਹੁਤ ਰੋਏ। ਦੋਵੇਂ ਇੱਕ ਦੂਜੇ ਦੀਆਂ ਅੱਖਾਂ ਪੂੰਝ ਰਹੇ ਸੀ। 

ਲੁਧਿਆਣਾ ਰਹਿੰਦੇ ਹਨ 80 ਸਾਲਾਂ ਗੁਰਮੇਲ ਸਿੰਘ

ਸਕੀਨਾ ਦਾ ਭਰਾ ਗੁਰਮੇਲ ਸਿੰਘ ਗਰੇਵਾਲ ਲੁਧਿਆਣਾ ਦੇ ਪਿੰਡ ਜੱਸੋਵਾਲ ਵਿੱਚ ਰਹਿੰਦਾ ਹੈ। ਉਸ ਦੀ ਇੱਕ ਬੇਟੀ ਅਤੇ ਪਤਨੀ ਹੈ। ਹੁਣ ਉਹ 80 ਸਾਲਾਂ ਦਾ ਹੈ। ਪਿਛਲੇ ਸਾਲ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਇਕ ਭੈਣ ਵੀ ਹੈ ਤਾਂ ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਸ਼ੁਕਰ ਹੈ, ਇਸ ਦੁਨੀਆ ਵਿਚ ਉਨ੍ਹਾਂ ਦਾ ਕੋਈ ਤਾਂ ਹੈ।  

ਦੋਵੇ ਭੈਣ ਭਰਾ ਦੀ ਸਰਕਾਰ ਤੋਂ ਅਪੀਲ 

ਖੈਰ ਹੁਣ ਦੋਵੇਂ ਭੈਣ ਭਰਾ ਨੂੰ ਹੁਣ ਉਮੀਦ ਹੈ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਉਨ੍ਹਾਂ ਨੂੰ ਵੀਜ਼ਾ ਦੇਣ, ਤਾਂ ਜੋ ਦੋਵੇਂ ਭੈਣ-ਭਰਾ ਆਪਣੀ ਜ਼ਿੰਦਗੀ ਦੇ ਕੁਝ ਦਿਨ ਇਕ-ਦੂਜੇ ਨਾਲ ਬਿਤਾ ਸਕਣ।

ਰਿਪੋਰਟਰ ਰਵੀਬਖ਼ਸ਼ ਸਿੰਘ ਅਰਸ਼ੀ ਦੇ ਸਹਿਯੋਗ ਨਾਲ.. 

ਇਹ ਵੀ ਪੜ੍ਹੋ: Rahul Gandhi Membership: ਰਾਹੁਲ ਗਾਂਧੀ ਦੀ ਸੰਸਦ ’ਚ ਹੋਈ ਵਾਪਸੀ, ਨੋਟੀਫਿਕੇਸ਼ਨ ਜਾਰੀ, ਜਾਣੋ ਕੀ ਸੀ ਮਾਮਲਾ

- PTC NEWS

Top News view more...

Latest News view more...

PTC NETWORK