Sidhu Moosewala Mother: ਆਪਣੇ ਪੁੱਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਦੇਖੋ ਭਾਵੁਕ ਵੀਡੀਓ
sidhu moose wala death anniversary: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਪਰ ਅਜੇ ਵੀ ਉਨ੍ਹਾਂ ਦੇ ਮਾਪਿਆਂ ਵੱਲੋਂ ਇਨਸਾਫ ਲਈ ਸੰਘਰਸ਼ ਜਾਰੀ ਹੈ। ਬੇਸ਼ੱਕ ਅੱਜ ਸਿੱਧੂ ਮੂਸੇਵਾਲਾ ਦੁਨੀਆ ਚ ਨਹੀਂ ਹਨ ਪਰ ਅੱਜ ਵੀ ਉਹ ਆਪਣੇ ਗੀਤਾਂ ਰਾਹੀ ਹਰ ਕਿਸੇ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਮਾਪਿਆਂ ਦੀਆਂ ਅੱਖਾਂ ਅੱਜ ਵੀ ਆਪਣੇ ਪੁੱਤ ਨੂੰ ਯਾਦ ਕਰ ਨਮ ਹੋ ਜਾਂਦੀਆਂ ਹਨ।
ਦੱਸ ਦਈਏ ਕਿ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਤੋਂ ਬਾਅਦ ਮੂਸੇਵਾਲਾ ਦੀ ਮਾਤਾ ਚਰਨ ਕੌਰ ਮੂਸੇਵਾਲਾ ਨੂੰ ਜਿੱਥੇ ਮਾਰਿਆ ਗਿਆ ਸੀ ਉਸ ਥਾਂ ਪਹੁੰਚੇ ਜਿੱਥੇ ਉਹ ਆਪਣੇ ਪੁੱਤ ਨੂੰ ਯਾਦ ਕਰਕੇ ਭਾਵੁਕ ਹੋ ਕੇ ਰੋਣ ਲੱਗੇ। ਇਸ ਦੌਰਾਨ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹੌਂਸਲਾ ਦਿੱਤਾ।
ਇਨਸਾਫ ਲਈ ਕੱਢਿਆ ਜਾਵੇਗਾ ਰੋਸ ਮਾਰਚ
ਦੱਸ ਦਈਏ ਕਿ ਭਲਕੇ ਯਾਨੀ 29 ਮਈ ਨੂੰ ਮੂਸੇਵਾਲਾ ਦੀ ਮੌਤ ਨੂੰ ਤਕਰੀਬਨ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: Sidhu Moosewala Songs: ਮੂਸੇਵਾਲਾ ਨੇ ਕੈਨੇਡਾ ਤੋਂ ਰਿਲੀਜ ਕੀਤਾ ਸੀ ਆਪਣਾ ਪਹਿਲਾ ਗਾਣਾ, ਅੱਜ ਵੀ ਇਹ ਗੀਤ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਕਰਦੇ ਨੇ ਰਾਜ਼
- PTC NEWS