Sidhu Moosewala New Song : ਆਉਣ ਵਾਲਾ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ATTACH’, ਇਸ ਦਿਨ ਹੋਵੇਗਾ ਰਿਲੀਜ਼
Sidhu Moosewala New Song ATTACH : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਸੀ। ਹਾਲਾਂਕਿ ਉਹ ਇਸ ਦੁਨੀਆ 'ਚ ਨਹੀਂ ਰਹੇ, ਪਰ ਲੋਕ ਉਨ੍ਹਾਂ ਦੇ ਕਈ ਹਿੱਟ ਗੀਤਾਂ ਕਾਰਨ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਜਲਦ ਰਿਲੀਜ਼ ਹੋਵੇਗਾ ਨਵਾਂ ਗੀਤ
ਇਸ ਦੌਰਾਨ ਉਨ੍ਹਾਂ ਦਾ ਇੱਕ ਗੀਤ ਆਉਣ ਵਾਲਾ ਹੈ। ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ। ਅਸਲ 'ਚ ਮੂਸੇਵਾਲਾ ਦਾ ਨਵਾਂ ਗੀਤ 'ਅਟੈਚ' ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ।
ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਸ਼ੇਅਰ
ਤੁਹਾਨੂੰ ਦੱਸ ਦੇਈਏ ਕਿ ਗੀਤ 'ਅਟੈਚ' ਦਾ ਪੋਸਟਰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, READY? ATTACH Releasing on Aug 30.. ਤੁਹਾਨੂੰ ਦੱਸ ਦੇਈਏ ਕਿ ਇਹ ਗਾਇਕ ਦੀ ਮੌਤ ਤੋਂ ਬਾਅਦ ਦਾ 9ਵਾਂ ਗੀਤ ਹੈ।
ਜੂਨ 'ਚ ਰਿਲੀਜ਼ ਹੋਇਆ ਸੀ 8ਵਾਂ ਗੀਤ
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ‘Dilemma’ ਇਸ ਸਾਲ ਜੂਨ 'ਚ ਰਿਲੀਜ਼ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਸੀ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 8ਵਾਂ ਗੀਤ ਸੀ, ਜੋ ਰਿਲੀਜ਼ ਹੁੰਦੇ ਹੀ ਕਾਫੀ ਹਿੱਟ ਹੋ ਗਿਆ ਸੀ।
ਇਹ ਵੀ ਪੜ੍ਹੋ : America firing : ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਰੀਬੀ 'ਤੇ ਅੰਨ੍ਹੇਵਾਹ ਫਾਇਰਿੰਗ
- PTC NEWS