Tue, Dec 23, 2025
Whatsapp

Death Threat To Moosewala's Father: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਮਿਲੀਆਂ ਧਮਕੀਆਂ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Reported by:  PTC News Desk  Edited by:  Jasmeet Singh -- March 04th 2023 07:14 PM
Death Threat To Moosewala's Father: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਮਿਲੀਆਂ ਧਮਕੀਆਂ

Death Threat To Moosewala's Father: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਮਿਲੀਆਂ ਧਮਕੀਆਂ

Death Threat To Moosewala's Father: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 

ਦੱਸਣਯੋਗ ਹੈ ਕਿ ਅੱਜ ਸਵੇਰੇ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਵੀ ਕੀਤਾ ਹੈ। ਫਿਲਹਾਲ ਪੰਜਾਬ ਪੁਲਿਸ ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। 


ਇਹ ਧਮਕੀ ਭਾਵੇਂ ਪੁਲਿਸ ਨੂੰ ਭੇਜੀ ਗਈ ਹੈ ਜਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਬਾਅਦ ਤੋਂ ਪੰਜਾਬ ਅਤੇ ਦਿੱਲੀ ਪੁਲਿਸ ਦਾ ਕ੍ਰਾਈਮ ਸੈੱਲ ਦੋਵੇਂ ਸਰਗਰਮ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਈ-ਮੇਲ ਧਮਕੀ ਤੋਂ ਬਾਅਦ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਰਾਜਸਥਾਨ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਈਬਰ ਸੈੱਲ ਇਸ ਈ-ਮੇਲ ਦੇ ਆਈਪੀ ਐਡਰੈੱਸ ਦੇ ਆਧਾਰ 'ਤੇ ਕਾਰਵਾਈ ਕਰ ਰਿਹਾ ਹੈ। 

- PTC NEWS

Top News view more...

Latest News view more...

PTC NETWORK
PTC NETWORK