Mansa News : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਟਲੀ , ਅਦਾਲਤ 'ਚ ਨਹੀਂ ਪਹੁੰਚੇ ਮੂਸੇਵਾਲਾ ਦੇ ਪਿਤਾ ਸਮੇਤ 2 ਪੁਲਿਸ ਅਧਿਕਾਰੀ , ਹੁਣ 4 ਜੁਲਾਈ ਨੂੰ ਹੋਵੇਗੀ ਗਵਾਹੀ
Mansa News : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਕਿਸੇ ਵੀ ਗਵਾਹ ਦੇ ਪੇਸ਼ ਨਾ ਹੋਣ ਦੇ ਚਲਦਿਆਂ ਟਲ ਗਈ ਹੈ। ਮਾਨਸਾ ਅਦਾਲਤ ਨੇ ਅਗਲੀ ਸੁਣਵਾਈ 4 ਜੁਲਾਈ ਨੂੰ ਤੈਅ ਕੀਤੀ ਹੈ। ਜਾਣਕਾਰੀ ਅਨੁਸਾਰ ਸਿਹਤ ਠੀਕ ਨਾ ਹੋਣ ਕਾਰਨ ਕੋਈ ਵੀ ਗਵਾਹ ਪੇਸ਼ ਨਹੀਂ ਹੋ ਸਕਿਆ।
ਅੱਜ ਇਸ ਮਾਮਲੇ ਵਿੱਚ ਤਿੰਨ ਮਹੱਤਵਪੂਰਨ ਗਵਾਹ ਪੇਸ਼ ਹੋਣੇ ਸਨ। ਇਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਘਟਨਾ ਸਮੇਂ ਥਾਣਾ ਇੰਚਾਰਜ ਅੰਗਰੇਜ਼ ਸਿੰਘ ਅਤੇ ਸੁਖਪਾਲ ਸਿੰਘ ਸ਼ਾਮਲ ਸਨ। ਬਲਕੌਰ ਸਿੰਘ ਅਤੇ ਅੰਗਰੇਜ਼ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਕੋਈ ਵੀ ਗਵਾਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 2022 ਵਿੱਚ ਘਟਨਾ ਦੇ ਦੋ ਚਸ਼ਮਦੀਦਾਂ ਦੀ ਗਵਾਹੀ ਦਰਜ ਕੀਤੀ ਜਾ ਚੁੱਕੀ ਹੈ। ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਅਦਾਲਤ ਵਿੱਚ ਸੂਟਰਾਂ, ਹਥਿਆਰਾਂ ਅਤੇ ਘਟਨਾ ਵਿੱਚ ਵਰਤੇ ਗਏ ਵਾਹਨਾਂ ਦੀ ਪਛਾਣ ਕੀਤੀ ਸੀ। ਇਸ ਮਾਮਲੇ ਵਿੱਚ ਬਲਕੌਰ ਸਿੰਘ ਦੀ ਗਵਾਹੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ, 2025 ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
- PTC NEWS