ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ, 4 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ
Sidhu Moosewala Murder Case: ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਦੀ ਸੁਣਵਾਈ ਸ਼ੁੱਕਰਵਾਰ ਮਾਨਸਾ (Mansa News) ਅਦਾਲਤ 'ਚ ਹੋਈ, ਜਿਸ ਵਿੱਚ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਪਰ ਚਾਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ। ਇਸ ਲਈ ਅਦਾਲਤ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ ਹੋਵੇਗੀ।
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਜਦਕਿ ਚਾਰ ਮੁਲਜ਼ਮ ਸਚਿਨ ਭਿਵਾਨੀ, ਸਚਿਨ ਥਾਪਨ, ਕਪਿਲ ਪੰਡਿਤ ਅਤੇ ਦੀਪਕ ਮੁੰਡੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅਦਾਲਤ ਵੱਡੋਂ ਮਾਨਸਾ ਪੁਲਿਸ (Mansa News) ਕੋਲੋਂ ਮੰਗੀ ਗਈ ਰਿਪੋਰਟ ’ਤੇ ਅਦਾਲਤ ਨੇ ਹਾਲੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਚਾਰ ਵਿਅਕਤੀਆਂ ਵੱਲੋਂ ਡਿਸਚਾਰਜ ਦੀ ਪਟੀਸ਼ਨ ਪਾਈ ਗਈ ਸੀ, ਜਿਸ ਵਿੱਚੋਂ ਤਿੰਨ ਦਾ ਜਵਾਬ ਦੇ ਦਿੱਤਾ ਗਿਆ ਹੈ ਅਤੇ ਇੱਕ ਵਿਅਕਤੀ ਦੀ ਪਟੀਸ਼ਨ ਦਾ ਜਵਾਬ ਆਉਣਾ ਬਾਕੀ ਹੈ, ਜਿਸ ਦੀ ਸੁਣਵਾਈ ਵੀ ਚੱਲ ਰਹੀ ਹੈ। ਅਦਾਲਤ ਵੱਲੋਂ ਹੁਣ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ 2024 ਨੂੰ ਰੱਖੀ ਗਈ ਹੈ।
-