Advertisment

ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲਾਂ ਨਾਲ ਸ਼ਿੰਗਾਰਿਆ ਸਿੱਧੂ ਮੂਸੇਵਾਲਾ ਦਾ ਗੀਤ ਇਸ ਦਿਨ ਹੋਵੇਗਾ ਰਿਲੀਜ਼

ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਵੀ ਮਿਲਿਆ ਸੀ।

author-image
ਜਸਮੀਤ ਸਿੰਘ
Updated On
New Update
ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲਾਂ ਨਾਲ ਸ਼ਿੰਗਾਰਿਆ ਸਿੱਧੂ ਮੂਸੇਵਾਲਾ ਦਾ ਗੀਤ ਇਸ ਦਿਨ ਹੋਵੇਗਾ ਰਿਲੀਜ਼
Advertisment

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਵੀ ਮਿਲਿਆ ਸੀ।

Advertisment

ਮੂਸੇਵਾਲਾ ਦੀ ਮੌਤ ਤੋਂ ਬਾਅਦ ਸਭ ਤੋਂ ਪਹਿਲਾਂ SYL ਗੀਤ ਆਇਆ ਸੀ ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ 'ਤੇ ਬੈਨ ਕਰ ਦਿੱਤਾ ਸੀ। 

ਇਸ ਤੋਂ ਬਾਅਦ ਪਰਿਵਾਰ ਨੇ ਮੂਸੇਵਾਲਾ ਦਾ ਧਰਮ ਯੁੱਧ ਵੀ ਜਾਰੀ ਕੀਤਾ। ਪਿਤਾ ਬਲਕੌਰ ਸਿੰਘ ਨੇ ਬੇਟੇ ਮੂਸੇਵਾਲਾ ਦੀ ਮੌਤ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ 7 ਤੋਂ 8 ਸਾਲਾਂ ਤੱਕ ਆਪਣੇ ਬੇਟੇ ਦੇ ਗੀਤਾਂ ਰਾਹੀਂ ਉਸਨੂੰ ਉਸਦੇ ਸਮਰੱਥਕਾਂ ਵਿੱਚ ਜਿੰਦਾ ਰਖਣਗੇ। 

ਸਤਲੁਜ-ਯਮੁਨਾ ਲਿੰਕ (SYL) ਨਹਿਰ ਗੀਤ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ ਸੀ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ 'ਚ ਆ ਗਿਆ ਸੀ ਪਰ ਭਾਰਤ ਸਰਕਾਰ ਨੇ ਇਸ ਗੀਤ 'ਤੇ ਦੋ ਦਿਨ ਬਾਅਦ ਹੀ ਪਾਬੰਦੀ ਲਗਾ ਦਿੱਤੀ ਸੀ। 

- PTC NEWS
sidhu-moosewala moosewala-new-song sidhu-moosewalas-father mera-naam
Advertisment

Stay updated with the latest news headlines.

Follow us:
Advertisment