Sat, Jun 21, 2025
Whatsapp

Sidhu Moosewala Death Anniversary : ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ , ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਕੀਤਾ ਯਾਦ

Sidhu Moosewala Death Anniversary : ਅੱਜ (29 ਮਈ) ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਯਾਦ ਕੀਤਾ ਅਤੇ ਇਨਸਾਫ ਲਈ ਅਜੇ ਤੱਕ ਹੱਥ ਖਾਲੀ ਦੀ ਗੱਲ ਕਰਦੇ ਹੋਏ ਪੋਸਟ ਪਾਈ ਹੈ। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਸਿੱਧੂ ਨੂੰ ਯਾਦ ਕਰ ਰਹੇ ਨੇ ਤੇ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ

Reported by:  PTC News Desk  Edited by:  Shanker Badra -- May 29th 2025 08:33 AM
Sidhu Moosewala Death Anniversary : ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ , ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਕੀਤਾ ਯਾਦ

Sidhu Moosewala Death Anniversary : ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ , ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਕੀਤਾ ਯਾਦ

Sidhu Moosewala Death Anniversary : ਅੱਜ (29 ਮਈ) ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਯਾਦ ਕੀਤਾ ਅਤੇ ਇਨਸਾਫ ਲਈ ਅਜੇ ਤੱਕ ਹੱਥ ਖਾਲੀ ਦੀ ਗੱਲ ਕਰਦੇ ਹੋਏ ਪੋਸਟ ਪਾਈ ਹੈ। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਸਿੱਧੂ ਨੂੰ ਯਾਦ ਕਰ ਰਹੇ ਨੇ ਤੇ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।

ਭਾਵੇਂ ਸਿੱਧੂ ਮੂਸੇਵਾਲਾ ਵਾਲਾ ਇਸ ਦੁਨੀਆ ਵਿੱਚ ਨਹੀਂ ਰਿਹਾ ਪਰ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜ਼ਿੰਦਾ ਹਨ। ਟੱਬਿਆਂ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਸਰੀਰਕ ਉਤੇ ਗਏ ਨੂੰ ਭਾਵੇਂ ਅੱਜ ਤਿੰਨ ਸਾਲ ਹੋ ਗਏ ਹਨ ਪਰ ਸਮਾਜ ਨੂੰ ਸ਼ੀਸ਼ਾ ਦਿਖਾਉਣ ਵਾਲੇ ਗੀਤਾਂ ਰਾਹੀਂ ਅੱਜ ਵੀ ਪ੍ਰਸ਼ੰਸਕਾਂ ਦੇ ਮਨਾਂ ਵਿੱਚ ਵਸ ਰਿਹਾ ਹੈ। ਇਨ੍ਹਾਂ ਤਿੰਨ ਸਾਲਾਂ ਵਿੱਚ ਸਿੱਧੂ ਦੇ ਛੋਟੇ ਭਰਾ ਦਾ ਜਨਮ ਹੋਇਆ ਹੈ। 


ਬਰਸੀ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਹ ਚੋਣ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਣਗੇ। ਉਨ੍ਹਾਂ ਕਿਹਾ ਹੈ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਦੇਸ਼ ਭਰ ’ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।

ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਬਿਨਾਂ ਸੁਰੱਖਿਆ ਦੇ ਆਪਣੇ ਘਰੋਂ ਕਾਲੇ ਰੰਗ ਦੀ ਥਾਰ ਕਾਰ ਵਿੱਚ ਨਿਕਲਿਆ ਸੀ। ਬਦਮਾਸ਼ਾਂ ਨੇ ਉਸਨੂੰ ਜਵਾਹਰਕੇ ਪਿੰਡ ਵਿੱਚ ਘੇਰ ਕੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਇਰ ਕੀਤੀ ਹੈ। 30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਜੇ ਵੀ ਮੁੱਖ ਮੁਲਜ਼ਮ ਸਜ਼ਾ ਤੋਂ ਦੂਰ ਹਨ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

  

- PTC NEWS

Top News view more...

Latest News view more...

PTC NETWORK
PTC NETWORK