adv-img
ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਲਈ ਕਹੀ ਵੱਡੀ ਗੱਲ

By Pardeep Singh -- October 30th 2022 03:48 PM
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਲਈ ਕਹੀ ਵੱਡੀ ਗੱਲ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼  ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਜੇਕਰ  ਇਨਸਾਫ਼ ਨਾ ਮਿਲਿਆ ਤਾਂ ਦੇਸ਼  ਛੱਡ ਕੇ ਚੱਲੇਗਾ। 

ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਐਫਆਈਆਰ ਵੀ ਵਾਪਸ ਲੈ ਲਵਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮੈ ਮਜਬੂਰ ਹੋ ਕੇ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਛੱਡ ਦੇਵਾਂਗਾ।

ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਹੁਣ ਐਨਆਈਏ ਸਿੱਧੂ ਦਾ ਪੱਖ ਰੱਖਣ ਵਾਲਿਆਂ ਦਾ ਸਨਮਾਨ ਕਰਦਾ ਹੈ। ਸਿੱਧੂ ਦਾ ਮੋਬਾਈਲ, ਪਿਸਤੌਲ ਤੇ ਹੋਰ ਸਾਮਾਨ ਐਨਆਈਏ ਕੋਲ ਹੀ ਹੈ। ਮੂਸੇਵਾਲਾ ਦਾ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੈ ਪਰ ਏਜੰਸੀਆਂ ਉਸ ਨੂੰ ਗੈਂਗਸਟਰਾਂ ਨਾਲ ਜੋੜਨ 'ਤੇ ਤੁਲੀਆਂ ਹੋਈਆਂ ਹਨ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੇ ਬਿਆਨਾਂ ਤੇ ਆਧਾਰਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: ਲਾਹੌਰ 'ਚ ਸਰਬ ਧਰਮ ਕਾਨਫਰੰਸ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

adv-img
  • Share