Thu, May 29, 2025
Whatsapp

Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਲੁਧਿਆਣਾ ਪਹੁੰਚੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।

Reported by:  PTC News Desk  Edited by:  Ramandeep Kaur -- March 16th 2023 12:45 PM
Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਨਵੀਨ ਸ਼ਰਮਾ (ਲੁਧਿਆਣਾ, 16 ਮਾਰਚ): ਲੁਧਿਆਣਾ ਪਹੁੰਚੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਦੀ ਇੱਕ ਸਾਜ਼ਿਸ਼ ਤਹਿਤ ਇੰਟਰਵਿਊ ਕੀਤੀ ਗਈ ਹੈ। ਇੰਟਰਵਿਊ ਨੂੰ ਸੰਪਾਦਿਤ ਤੇ ਚਲਾਇਆ ਗਿਆ ਸੀ। ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਕਾਫੀ ਲਾਪਰਵਾਹੀ ਵਰਤੀ ਗਈ ਹੈ।


ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਾਣਕਾਰੀ ਲੀਕ ਕੀਤੀ ਗਈ। ਸਾਜ਼ਿਸ਼ਕਰਤਾ ਬਾਰੇ ਕੁਝ ਵੀ ਪਤਾ ਨਹੀਂ ਲੱਗਾ ਹੈ। ਸਿਰਫ ਅਪਰਾਧ ਕਰਨ ਵਾਲੇ ਗ੍ਰਿਫ਼ਤਾਰ ਹੋਏ ਹਨ। ਸੂਚਨਾ ਲੀਕ ਕਰਨ ਵਾਲੀ ਸਰਕਾਰ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ’ਤੇ ਵੀ ਇਤਰਾਜ਼ ਜਤਾਇਆ ਹੈ।

ਦੱਸ ਦੇਈਏ ਕਿ 19 ਮਾਰਚ ਨੂੰ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਦੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ।

ਇਹ ਵੀ ਪੜ੍ਹੋ: Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

- PTC NEWS

Top News view more...

Latest News view more...

PTC NETWORK