adv-img
ਮੁੱਖ ਖਬਰਾਂ

ਸਿੱਧੂ ਨੂੰ ਇਨਸਾਫ਼ ਲਈ ਸਿੱਧੂ ਦੀ ਹਵੇਲੀ ਤੋਂ ਦਸਤਖਤ ਮੁਹਿੰਮ ਸ਼ੁਰੂ

By Pardeep Singh -- November 13th 2022 05:03 PM
ਸਿੱਧੂ ਨੂੰ ਇਨਸਾਫ਼ ਲਈ ਸਿੱਧੂ ਦੀ ਹਵੇਲੀ ਤੋਂ ਦਸਤਖਤ ਮੁਹਿੰਮ ਸ਼ੁਰੂ

ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ 'ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ ਰਿਹਾ ਅਤੇ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਵੱਡੀ ਗਿਣਤੀ ਲੋਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਜੋ ਸਿੱਧੂ ਮੂਸੇਵਾਲਾ ਦੇ ਆਪਣੇ ਹਨ ਅਤੇ ਜੋ ਸਿੱਧੂ ਮੂਸੇਵਾਲਾ ਤੋਂ ਦੁਖੀ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਦੇ ਪਿਤਾ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰਕੇ ਸ਼ਾਰਪ ਸ਼ੂਟਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕੀਤਾ ਸੀ। 

- PTC NEWS

adv-img
  • Share