Sikandar Singh Maluka ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ’ਚ ਕੀਤਾ ਸਵਾਗਤ
Sikandar Singh Maluka News : ਸਿਕੰਦਰ ਸਿੰਘ ਮਲੂਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕਰ ਲਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਤਸਵੀਰ ਵੀ ਸਾਂਝੀ ਕੀਤੀ ਹੈ। ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।
ਉਨ੍ਹਾਂ ਟਵੀਟ ਕੀਤਾ ਕਿ ਮੈਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦਿਆਂ ਬਹੁਤ ਖੁਸ਼ ਹਾਂ। ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
It gives me immense pleasure to welcome veteran Akali leader S. Sikandar Singh Maluka back to the Shiromani Akali Dal. Maluka Sahab has significantly contributed to strengthening the party under the leadership of S. Parkash Singh Ji Badal.
His return will further strengthen the… pic.twitter.com/w8nGKLgyhv — Sukhbir Singh Badal (@officeofssbadal) June 14, 2025
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਠੀਕ ਇੱਕ ਸਾਲ ਬਾਅਦ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕੀਤਾ ਹੈ। ਬਾਦਲਾਂ ਦੇ ਕਰੀਬੀ ਸਾਥੀ ਮਲੂਕਾ 28 ਸਾਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਹੇ।
ਇਹ ਵੀ ਪੜ੍ਹੋ : Covid 19 Cases In Punjab : ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ; 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ
- PTC NEWS