Wed, Jun 17, 2026
Whatsapp

Pakistan ਦੇ ਇੱਕ ਗੁਰਦੁਆਰਾ ਸਾਹਿਬ ਅੰਦਰ ਹੋਈ ਫਾਇਰਿੰਗ, ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਇੱਕ ਦੇਖਭਾਲ ਕਰਨ ਵਾਲੇ ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Reported by:  PTC News Desk  Edited by:  Aarti -- June 17th 2026 02:58 PM
Pakistan  ਦੇ ਇੱਕ ਗੁਰਦੁਆਰਾ ਸਾਹਿਬ ਅੰਦਰ ਹੋਈ ਫਾਇਰਿੰਗ, ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ

Pakistan ਦੇ ਇੱਕ ਗੁਰਦੁਆਰਾ ਸਾਹਿਬ ਅੰਦਰ ਹੋਈ ਫਾਇਰਿੰਗ, ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਇੱਕ ਗੁਰਦੁਆਰੇ ਅੰਦਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਫਾਇਰਿੰਗ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਦੇਖਭਾਲ ਕਰਨ ਵਾਲੇ ਸਿੱਖ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। 

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਇੱਕ ਦੇਖਭਾਲ ਕਰਨ ਵਾਲੇ ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸ ਦਈਏ ਕਿ ਇਹ ਘਟਨਾ ਪਿਸ਼ਾਵਰ ਤੋਂ ਲਗਭਗ 60 ਕਿਲੋਮੀਟਰ ਉੱਤਰ-ਪੱਛਮ ਵਿੱਚ ਮਰਦਾਨ ਦੇ ਬਾਬੂ ਮੁਹੱਲਾ ਖੇਤਰ ਵਿੱਚ ਵਾਪਰੀ।


ਮਰਦਾਨ ਜ਼ਿਲ੍ਹਾ ਪੁਲਿਸ ਅਧਿਕਾਰੀ ਮਸੂਦ ਅਹਿਮਦ ਦੇ ਅਨੁਸਾਰ, ਹਮਲਾਵਰਾਂ ਨੇ ਗੁਰਦੁਆਰੇ ਦੇ ਅੰਦਰ ਗੋਲੀਬਾਰੀ ਕੀਤੀ, ਜਿਸ ਵਿੱਚ ਜਗਨਨਾਥ ਅਤੇ ਉਸਦੀ ਪਤਨੀ ਅਸਮਾ ਵਾਂਟੀ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ  : America ’ਚ ਨੌਕਰੀ ਤੇ H-1B ਵੀਜਾ ਦੇ ਬਦਲੇ 94 ਲੱਖ ਮੰਗਣ ਦੇ ਇਲਜ਼ਾਮ, ਭਾਰਤੀ ਕਰਮਚਾਰੀ ਨੇ ਮਾਲਿਕ ਖਿਲਾਫ ਕੀਤਾ ਕੇਸ ਦਾਇਰ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK