Sikh devotees Jatha : 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਜਾਣੋ ਕਦੋਂ ਹੋਵੇਗੀ ਵਾਪਸੀ
Sikh devotees Jatha : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਵੀਜ਼ਾ ਲੱਗਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੰਡੇ ਜਾ ਰਹੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।
ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਵੀਜ਼ਾ ਲਈ ਅਪਲਾਈ ਕੀਤਾ ਹੈ, ਉਹ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ, ਇਹ ਜਥਾ 4 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ, ਇਹ ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ।
ਇਹ ਵੀ ਪੜ੍ਹੋ : Punjab School Timing Change : 1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਸਰਦੀ ਦੇ ਮੌਸਮ ਦੇ ਚੱਲਦਿਆਂ ਕੀਤੀ ਗਈ ਤਬਦੀਲੀ
- PTC NEWS