Sat, Nov 28, 2026
Whatsapp

ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣਾ ਮੰਦਭਾਗਾ : ਗਿਆਨੀ ਟੇਕ ਸਿੰਘ

ਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ

Reported by:  PTC News Desk  Edited by:  Jaswinder Kaur -- November 28th 2026 09:50 AM
ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣਾ ਮੰਦਭਾਗਾ : ਗਿਆਨੀ ਟੇਕ ਸਿੰਘ

ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣਾ ਮੰਦਭਾਗਾ : ਗਿਆਨੀ ਟੇਕ ਸਿੰਘ

Giani Tek Singh Ji has taken strict notice the incident of Sikh girl student : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਪਟਵਾਰੀ ਭਰਤੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਕੇਂਦਰ ’ਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਗਏ ਪੰਜ ਕਕਾਰ ਅੰਮ੍ਰਿਤਧਾਰੀ ਸਿੱਖ ਦੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜਿਨ੍ਹਾਂ ਨੂੰ ਕੋਈ ਵੀ ਸਿੱਖ ਕਿਸੇ ਕੀਮਤ ’ਤੇ ਆਪਣੇ ਸਰੀਰ ਤੋਂ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਵੱਲੋਂ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਆਪਣੇ ਹੀ ਦੇਸ਼ ਵਿੱਚ ਸਿੱਖ ਵਿਦਿਆਰਥੀਆਂ ਨੂੰ ਵਾਰ-ਵਾਰ ਅਜਿਹੇ ਵਿਤਕਰੇ ਅਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੀਖਿਆਵਾਂ ਜਾਂ ਭਰਤੀ ਪ੍ਰਕਿਰਿਆ ਦੌਰਾਨ ਕਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।

ਇਹ ਵੀ ਪੜ੍ਹੋ : 

Punjab Polling : ਪਟਿਆਲਾ ਨਗਰ ਨਿਗਮ ਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ 'ਚ ਵੋਟਿੰਗ ਸ਼ੁਰੂ

ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿੱਥੇ ਸਿੱਖ ਨੌਜਵਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ, ਉੱਥੇ ਹੀ ਉਨ੍ਹਾਂ ਦੇ ਸੁਨਹਿਰੀ ਭਵਿੱਖ ਨਾਲ ਵੀ ਖਿਲਵਾੜ ਹੁੰਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਪ੍ਰੀਖਿਆ ਬੋਰਡ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾ ਕੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੀੜਤ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਦੀ ਮਿਹਨਤ ਨੂੰ ਮੁੱਖ ਰੱਖਦਿਆਂ ਉਸ ਦੀ ਪ੍ਰੀਖਿਆ ਮੁੜ ਲੈਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਸਿੰਘ ਸਾਹਿਬ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਭਰ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਕਕਾਰਾਂ ਦੇ ਸਤਿਕਾਰ ਸਬੰਧੀ ਸਖ਼ਤ ਅਤੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK