Sat, May 16, 2026
Whatsapp

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਲਈ 10 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਜੱਥਾ

ਇਸ ਧਾਰਮਿਕ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਤੱਕ ਕਰੀਬ 600 ਸ਼ਰਧਾਲੂਆਂ ਵੱਲੋਂ ਵੀਜ਼ਾ ਪ੍ਰਕਿਰਿਆ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

Reported by:  PTC News Desk  Edited by:  Aarti -- May 16th 2026 05:55 PM
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਲਈ 10 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਜੱਥਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਲਈ 10 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਜੱਥਾ

ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਏ ਜਾਣ ਵਾਲੇ ਪੰਜਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਲਾਨਾ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜੱਥਾ ਆਉਂਦੀ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਧਾਰਮਿਕ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਤੱਕ ਕਰੀਬ 600 ਸ਼ਰਧਾਲੂਆਂ ਵੱਲੋਂ ਵੀਜ਼ਾ ਪ੍ਰਕਿਰਿਆ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

ਨਿਰਧਾਰਿਤ ਪ੍ਰੋਗਰਾਮ ਅਨੁਸਾਰ ਜੱਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਇਲਾਵਾ ਲਾਹੌਰ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀ ਭਰੇਗਾ ਅਤੇ 19 ਜੂਨ ਨੂੰ ਵਾਪਸ ਭਾਰਤ ਪਰਤੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨਾਨਕਸ਼ਾਹੀ ਕੈਲੰਡਰ ਦੀਆਂ ਤਰੀਕਾਂ ਸਬੰਧੀ ਪੈਦਾ ਹੋਏ ਵਿਵਾਦ ਕਾਰਨ ਸੰਗਤ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੋਂ ਵਾਂਝੀ ਰਹਿ ਗਈ ਸੀ। ਹਾਲਾਂਕਿ ਇਸ ਵਾਰ ਯਾਤਰਾ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਿੱਚ ਉਡੀਕ ਦਾ ਮਾਹੌਲ ਬਣਿਆ ਹੋਇਆ ਹੈ।

ਜੱਥੇ ਦੇ ਪ੍ਰਬੰਧਕਾਂ ਨੂੰ ਉਮੀਦ ਹੈ ਕਿ ਸਰਕਾਰ ਵੱਲੋਂ ਜਲਦ ਹੀ ਮਨਜ਼ੂਰੀ ਮਿਲ ਜਾਵੇਗੀ ਤਾਂ ਜੋ ਸਿੱਖ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਇਹ ਵੀ ਪੜ੍ਹੋ  : Fresh Roadblock For Tribune Flyover : ਟ੍ਰਿਬਿਊਨ ਚੌਕ ਫਲਾਈਓਵਰ ਪ੍ਰੋਜੈਕਟ ਨੂੰ ਲੱਗਿਆ ਵੱਡਾ ਝਟਕਾ, HC ਨੇ ਰੁੱਖਾਂ ਦੀ ਕਟਾਈ 'ਤੇ ਲਗਾਈ ਪਾਬੰਦੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK