Fri, Feb 20, 2026
Whatsapp

US ਦੇ ਗੁਰਦੁਆਰਾ ਸਾਹਿਬ ‘ਚੋਂ ਸਿੱਖ ਵਿਅਕਤੀ ਅਗਵਾ ,ਪੁਲਿਸ ਨੇ ਜਾਰੀ ਕੀਤੀ ਤਸਵੀਰ

Sikh Man kidnap in US : ਅਮਰੀਕਾ (America) ਦੇ ਕੈਲੀਫੋਰਨੀਆ ਦੇ ਟਰੇਸੀ ਸਿਟੀ ਸਥਿਤ ਇੱਕ ਗੁਰਦੁਆਰਾ ਸਾਹਿਬ ਦੀ ਕੰਪਲੈਕਸ ਤੋਂ ਇੱਕ ਸਿੱਖ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਵਤਾਰ ਸਿੰਘ ਨੂੰ ਉਸ ਸਮੇਂ ਅਗਵਾ ਕੀਤਾ ਗਿਆ ਜਦੋਂ ਉਹ ਗੁਰਦੁਆਰਾ ਸਾਹਿਬ ਦੀ ਕੰਪਲੈਕਸ ਦੇ ਅੰਦਰ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਬਰਾਮਦ ਕੀਤੀ ਹੈ, ਜਿਸ ਵਿੱਚ ਤਿੰਨ ਅਣਪਛਾਤੇ ਵਿਅਕਤੀ ਅਤੇ ਇੱਕ ਚਿੱਟੀ ਐਸਯੂਵੀ ਦਿਖਾਈ ਦੇ ਰਹੀ ਹੈ

Reported by:  PTC News Desk  Edited by:  Shanker Badra -- February 20th 2026 01:03 PM
US ਦੇ ਗੁਰਦੁਆਰਾ ਸਾਹਿਬ ‘ਚੋਂ ਸਿੱਖ ਵਿਅਕਤੀ ਅਗਵਾ ,ਪੁਲਿਸ ਨੇ ਜਾਰੀ ਕੀਤੀ ਤਸਵੀਰ

US ਦੇ ਗੁਰਦੁਆਰਾ ਸਾਹਿਬ ‘ਚੋਂ ਸਿੱਖ ਵਿਅਕਤੀ ਅਗਵਾ ,ਪੁਲਿਸ ਨੇ ਜਾਰੀ ਕੀਤੀ ਤਸਵੀਰ

Sikh Man kidnap in US : ਅਮਰੀਕਾ (America) ਦੇ ਕੈਲੀਫੋਰਨੀਆ ਦੇ ਟਰੇਸੀ ਸਿਟੀ ਸਥਿਤ ਇੱਕ ਗੁਰਦੁਆਰਾ ਸਾਹਿਬ ਦੀ ਕੰਪਲੈਕਸ ਤੋਂ ਇੱਕ ਸਿੱਖ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਵਤਾਰ ਸਿੰਘ ਨੂੰ ਉਸ ਸਮੇਂ ਅਗਵਾ ਕੀਤਾ ਗਿਆ ਜਦੋਂ ਉਹ ਗੁਰਦੁਆਰਾ ਸਾਹਿਬ ਦੀ ਕੰਪਲੈਕਸ ਦੇ ਅੰਦਰ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਬਰਾਮਦ ਕੀਤੀ ਹੈ, ਜਿਸ ਵਿੱਚ ਤਿੰਨ ਅਣਪਛਾਤੇ ਵਿਅਕਤੀ ਅਤੇ ਇੱਕ ਚਿੱਟੀ ਐਸਯੂਵੀ ਦਿਖਾਈ ਦੇ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਮੂਲ ਰੂਪ ਵਿੱਚ ਲੁਧਿਆਣਾ ਦਾ ਰਹਿਣ ਵਾਲਾ ਹੈ ਪਰ ਉਸਦਾ ਪਰਿਵਾਰ ਕਈ ਸਾਲਾਂ ਤੋਂ ਕੈਲੀਫੋਰਨੀਆ ਵਿੱਚ ਰਹਿ ਰਿਹਾ ਹੈ। ਅਵਤਾਰ ਸਿੰਘ ਦੀ ਉਮਰ 57 ਸਾਲ ਹੈ ਅਤੇ ਲੰਬੇ ਸਮੇਂ ਤੋਂ ਟਰੇਸੀ ਦੇ ਗੁਰਦੁਆਰਾ ਸਾਹਿਬ ਵਿੱਚ ਰਸੋਈਏ ਵਜੋਂ ਸੇਵਾ ਨਿਭਾ ਰਿਹਾ ਸੀ ਅਤੇ ਗੁਰਦੁਆਰਾ ਕੰਪਲੈਕਸ ਵਿੱਚ ਰਹਿੰਦਾ ਸੀ।


ਪਰਿਵਾਰ ਨੇ ਸਥਾਨਕ ਪੁਲਿਸ, ਸੈਨ ਜੋਆਕੁਇਨ ਕਾਉਂਟੀ ਸ਼ੈਰਿਫ ਦੇ ਦਫਤਰ ਕੋਲ ਅਗਵਾ ਦੀ ਰਿਪੋਰਟ ਦਰਜ ਕਰਵਾਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਨੇ ਜਨਤਾ ਤੋਂ ਜਾਣਕਾਰੀ ਮੰਗਦੇ ਹੋਏ ਅਵਤਾਰ ਸਿੰਘ ਅਤੇ ਐਸਯੂਵੀ ਕਾਰ ਦੀ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਅਪਲੋਡ ਕੀਤੀ ਹੈ। ਪੁਲਿਸ ਦੇ ਅਨੁਸਾਰ 17 ਫਰਵਰੀ ਨੂੰ ਲਗਭਗ 8:52 ਵਜੇ ਉਨ੍ਹਾਂ ਨੂੰ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ ਹੈ। 

ਅਵਤਾਰ ਸਿੰਘ ਨੂੰ ਜ਼ਬਰਦਸਤੀ ਐਸਯੂਵੀ ਵਿੱਚ ਬਿਠਾਇਆ

ਸਥਾਨਕ ਪੁਲਿਸ ਨੂੰ ਜੋ ਸੀਸੀਟੀਵੀ ਫੁਟੇਜ ਮਿਲੀ ਹੈ ,ਉਸ 'ਚ ਦਿਖਾਈ ਦਿੰਦਾ ਹੈ ਕਿ ਤਿੰਨ ਅਣਪਛਾਤੇ ਵਿਅਕਤੀਆਂ ਨੇ ਅਵਤਾਰ ਸਿੰਘ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾਇਆ ਅਤੇ ਫਿਰ ਭੱਜ ਗਏ। ਸਥਾਨਕ ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਅਗਵਾਕਾਰਾਂ ਦੀ ਪਛਾਣ ਕਰਨ 'ਚ ਲੱਗੀ ਹੈ। ਸਥਾਨਕ ਪੁਲਿਸ ਦੇ ਅਨੁਸਾਰ ਅਵਤਾਰ ਸਿੰਘ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪੁਲਿਸ ਲਾਪਤਾ ਦੇ ਨਾਲ -ਨਾਲ ਅਗਵਾ ਹੋਣ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।


- PTC NEWS

Top News view more...

Latest News view more...

PTC NETWORK
PTC NETWORK