'ਸਿੱਖ ਪੰਥ ਨਾਲ ਟਕਰਾਅ ਸਰਕਾਰ ਨੂੰ ਭਾਰੀ ਪਵੇਗਾ, ਕਾਨੂੰਨ ਦੀਆਂ ਮੱਦਾਂ ਸਿਰਫ ਮਿੱਠਾ ਜ਼ਹਿਰ ਹੈ'; ਪੰਥਕ ਇਕੱਤਰਤਾ 'ਚ ਆਗੂਆਂ ਨੇ ਦਿੱਤੀ ਚੇਤਾਵਨੀ
SGPC Panthic Conference : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ਼ (Anti Sacrilege Law) ਬਣਾਏ 'ਸਤਿਕਾਰ ਸੋਧ ਐਕਟ' 'ਤੇ ਸਿੱਖ ਜਥੇਬੰਦੀਆਂ (Sikh Organizations) ਵੱਲੋਂ ਅੱਜ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ (Punjab Government) ਨੂੰ ਦਖਲ ਸਿੱਖ ਪੰਥ 'ਚ ਸਿੱਧਾ ਦਖਲ ਨਾ ਦੇ ਕੇ ਮੱਦਾਂ 'ਚ ਸੋਧ ਕਰਨ ਦੀ ਮੰਗ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਪੰਥਕ ਇਕੱਠ (Panthak Ikath) ਵਿੱਚ ਸਮੂਹ ਸਿੱਖ ਸਸਾਇਟੀਆਂ, ਪ੍ਰਮੁੱਖ ਧਾਰਮਿਕ ਜਥੇਬੰਦੀਆਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਸਥਾਵਾਂ ਦੇ ਆਗੂਆਂ ਨੇ ਹਿੱਸਾ ਲਿਆ।
ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargarjj) ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਕਾਨੂੰਨ ਨੂੰ ਸਿਰਫ ਚੰਗਾ ਨਾਮ ਦਿੱਤਾ ਹੈ, ਪਰ ਕਾਨੂੰਨ ਦੇ ਅੰਦਰ ਦੀਆਂ ਮੱਦਾਂ ਸਿਰਫ ਮਿੱਠਾ ਜ਼ਹਿਰ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਆਪਣਾ ਸੰਵਿਧਾਨ ਹੈ, ਕਾਨੂੰਨ ਹੈ, ਜੋ 1925 'ਚ ਬਣਿਆ ਹੈ, ਪਰ ਸਰਕਾਰ ਨੇ ਸਿੱਖਾਂ ਦੇ ਸਾਰੇ ਅਧਿਕਾਰ ਖੋਹ ਲਏ ਹਨ ਅਤੇ ਬਿਨਾਂ ਪੰਥ ਨਾਲ ਸਲਾਹ ਕੀਤੇ ਕਾਨੂੰਨ ਬਣਾਇਆ ਗਿਆ।
ਜਥੇਦਾਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ 'ਤੇ ਸਿੱਖ ਪੰਥ ’ਚ ਸਿੱਧਾ ਦਖਲ ਦਿੱਤਾ ਹੈ ਅਤੇ ਬੇਅਦਬੀਆਂ ਕਰਨ ਵਾਲਿਆਂ ਦੀ ਥਾਂ ਸਿੱਖਾਂ ਨੂੰ ਕਾਬੂ ਕਰਨ ਦੀ ਕਰ ਰਹੀ ਕੋਸ਼ਿਸ਼ ਕਰ ਰਹੀ ਹੈ। ਜਿਹੜੀਆਂ ਜਿੰਨ੍ਹਾਂ ਮੱਦਾਂ ’ਚ ਸਰਕਾਰ ਦਾ ਦਖਲ ਹੈ, ਉਹ ਪੰਥ ਨੂੰ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ਰਾਬੀ ਮੁੱਖ ਮੰਤਰੀ ਹੈਂਕੜ ਵਿੱਚ ਆ ਗਿਆ ਹੈ ਅਤੇ ਤਾਕਤ ਦੇ ਨਸ਼ੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੰਗਾਰ ਰਿਹਾ ਹੈ ਅਤੇ ਜਲਦ ਇਸ ਹੈਂਕੜ ਖਿਲਾਫ ਨਵਾਂ ਆਦੇਸ਼ ਜਾਰੀ ਕੀਤਾ ਜਾਵੇਗਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਲਿਆਂਦੇ ਐਕਟ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 2015 ਦੀਆਂ ਬੇਅਦਬੀ ਘਟਨਾਵਾਂ ਦੇ ਮਾਮਲੇ ਵਿੱਚ ਅਜੇ ਤੱਕ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫਤਾਰੀ ਕਿਉਂ ਨਹੀਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਆਪਣੀਆਂ ਕਮਜ਼ੋਰੀਆਂ ਅਤੇ ਨਾਕਾਮੀਆਂ ਨੂੰ ਲੁਕਾਉਣ ਲਈ ਇਹ ਐਕਟ ਲੈ ਕੇ ਆਈ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਸਮੁੱਚੇ ਪੰਥ ਨੂੰ ਨਾਲ ਲੈ ਕੇ ਇਤਰਾਜ਼ਯੋਗ ਮੱਦਾਂ ਵਿੱਚ ਸੋਧ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਆਰੋਪ ਲਗਾਇਆ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ ਅਤੇ ਲੋਕਾਂ ਦੇ ਅਸਲ ਮੁੱਦਿਆਂ ਜਿਵੇਂ ਕਾਨੂੰਨ-ਵਿਵਸਥਾ ਅਤੇ ਨੌਕਰੀਆਂ ਦੇਣ ਸਬੰਧੀ ਗੱਲ ਕਰਨ ਦੀ ਬਜਾਏ ਧਰਮ ਵਿੱਚ ਦਖ਼ਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਖਬਰ ਅਪਡੇਟ ਜਾਰੀ...
- PTC NEWS