Mon, Jul 27, 2026
Whatsapp

ਗੁਰੂ ਦੀਆਂ ਗੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਜਥੇਦਾਰ ਕੁਲਦੀਪ ਸਿੰਘ ਗੜਗੱਜ

Miri Piri Khalsa March : ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਕੀਆਂ ਗੋਲਕਾਂ ਸੰਗਤ ਦੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹਨ। ਜੋ ਲੋਕ ਗੁਰੂ ਕੀਆਂ ਗੋਲਕਾਂ, ਗੁਰਦੁਆਰਾ ਪ੍ਰਬੰਧ, ਸਿੱਖ ਰਵਾਇਤਾਂ ਜਾਂ ਪੰਥਕ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ।

Reported by:  PTC News Desk  Edited by:  KRISHAN KUMAR SHARMA -- July 27th 2026 03:32 PM
ਗੁਰੂ ਦੀਆਂ ਗੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਜਥੇਦਾਰ ਕੁਲਦੀਪ ਸਿੰਘ ਗੜਗੱਜ

ਗੁਰੂ ਦੀਆਂ ਗੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਜਥੇਦਾਰ ਕੁਲਦੀਪ ਸਿੰਘ ਗੜਗੱਜ

Miri Piri Khalsa March : ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਕੀਆਂ ਗੋਲਕਾਂ ਸੰਗਤ ਦੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹਨ। ਜੋ ਲੋਕ ਗੁਰੂ ਕੀਆਂ ਗੋਲਕਾਂ, ਗੁਰਦੁਆਰਾ ਪ੍ਰਬੰਧ, ਸਿੱਖ ਰਵਾਇਤਾਂ ਜਾਂ ਪੰਥਕ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ।


ਉਨ੍ਹਾਂ ਕਿਹਾ ਕਿ ਇਹ ਗੁਰੂ ਦਾ ਉਹ ਦਰ ਹੈ ਜਿਥੇ ਊਚ ਨੀਚ ਜਾਤ ਪਾਤ ਦਾ ਵਿਤਕਰਾ ਨਹੀਂ ਹੁੰਦਾ। ਇਥੇ ਅਕਬਰ ਵਰਗੇ ਬਾਦਸ਼ਾਹ ਨੇ ਵੀ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤਾਂ, ਗੁਰਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਭਰਮ, ਪ੍ਰਚਾਰ ਜਾਂ ਕੌਮ ਵਿਰੋਧੀ ਏਜੰਡੇ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਤਾਕਤ ਉਸ ਦੀ ਏਕਤਾ, ਗੁਰਮਤਿ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਵਿਚ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਚੜ੍ਹਦੀ ਕਲਾ ਨਾਲ ਧਰਮ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਦੀ ਪ੍ਰੇਰਨਾ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਡੀ ਵਿਰਾਸਤ ਦੀ ਇਕ ਵਿਲੱਖਣਤਾ ਹੈ ਕਿ ਜੇਕਰ ਕੌਮੀ ਤੌਰ ’ਤੇ ਕੋਈ ਭੁੱਲ ਹੋਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਜਾਂਦੀ ਹੈ। ਇਤਿਹਾਸ ਗਵਾਹ ਹੈ ਕਿ ਵੱਡੇ-ਵੱਡੇ ਹੁਕਮਰਾਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅੱਗੇ ਝੁਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹਨ, ਜੋ ਵੀ ਨਿਰਮਤਾ ਨਾਲ ਸਨਮੁੱਖ ਹੋ ਕੇ ਆਪਣੀ ਭੁੱਲ ਸਵਿਕਾਰ ਕਰਦਾ ਹੈ ਤਾਂ ਉਹ ਗੁਰੂ ਘਰੋਂ ਬਖ਼ਸ਼ਿਆ ਜਾਂਦਾ ਹੈ। ਪਰੰਤੂ ਜੋ ਹੰਕਾਰ ਵਿਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰੰਪਰਾਵਾਂ ਨੂੰ ਚੁਣੌਤੀ ਦਿੰਦੇ ਹਨ, ਉਨ੍ਹਾਂ ਨੂੰ ਕੌਮ ਨੇ ਕਦੇ ਵੀ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣਾ ਹੈ।

ਮੀਰੀ ਪੀਰੀ ਖਾਲਸਾ ਮਾਰਚ ਦੀ ਚੌਥੇ ਦਿਨ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਖਾਲਸਾ ਮਾਰਚ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦਾ ਫਤਿਆਬਾਦ, ਗੁਰਦੁਆਰਾ ਛਾਪੜੀ ਸਾਹਿਬ, ਚੱਕ ਮਾਹਿਰ, ਜਾਮਾਰਾਏ, ਗੁਰਦੁਆਰਾ ਡੇਹਰਾ ਸਾਹਿਬ, ਬ੍ਰਹਮਪੁਰਾ, ਖਾਰਾ ਪੁੱਲ, ਹਰੀਕੇ, ਮੱਖੂ, ਪੀਰ ਮੁਹੰਮਦ, ਸ਼ਾਹ ਬੁੱਕਰ, ਫ਼ਤਹਿਗੜ੍ਹ ਪੰਜਤੂਰ, ਸੈਦੋ ਸ਼ਾਹ ਵਾਲਾ, ਖੰਬੇ, ਤੋਤਾ ਸਿੰਘ ਵਾਲਾ, ਕੰਨੀਆਂ ਖਾਸ, ਢੋਲੇਵਾਲਾ, ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਡੇਰਾ ਕਾਰ ਸੇਵਾ ਧਰਮਕੋਟ (ਮੋਗਾ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਬੂਟਾ ਸਿੰਘ, ਅਮਰੀਕ ਸਿੰਘ ਕੋਟਸ਼ਮੀਰ, ਅਕਾਲੀ ਆਗੂ ਅਵਤਾਰ ਸਿੰਘ ਬਿੱਲਾ, ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਲਵਪ੍ਰੀਤ ਸਿੰਘ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਨਰਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ, ਸਰਬਦਿਆਲ ਸਿੰਘ, ਭਗਵੰਤ ਸਿੰਘ ਕਾਹਲਵਾਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਅਕਾਲੀ ਆਗੂ ਕੁਲਦੀਪ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ...

ਅੰਮ੍ਰਿਤਸਰ ਦੇ ਸ਼ਰਧਾਲੂਆਂ ਵਾਲੀ ਬੱਸ ਹੋਈ ਹਾਦਸਾਗ੍ਰਸਤ, 2 ਦੀ ਮੌਤ, 7 ਜ਼ਖਮੀ

NEET ਦੇ ਨਤੀਜੇ ਨੇ ਲਈ ਮਾਸੂਮ ਦੀ ਜਾਨ! ਅਹਿਲਿਆਨਗਰ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ

Adelaide ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ’ਚ ਲੱਗੀ ਅੱਗ; ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

Chandigarh News : ਮੈਡਮ ਨੇ ਵਿਦਿਆਰਥੀ ਨਾਲ ਪਾਈ ਪਿਆਰ ਦੀ ਪੀਂਘ, ਪ੍ਰੇਸ਼ਾਨ ਪਤੀ ਨੇ 'ਇੱਕ ਲਾਈਨ' ਲਿਖ ਕੇ ਜੀਵਨਲੀਲ੍ਹਾ ਕੀਤੀ ਸਮਾਪਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK