Singer Guru Randhawa ਦੀਆਂ ਵਧੀਆਂ ਮੁਸ਼ਕਿਲਾਂ; ਇਸ ਗਾਣੇ ਨੂੰ ਗਾ ਕੇ ਬੁਰੇ ਫਸੇ ਗਾਇਕ ਗੁਰੂ ਰੰਧਾਵਾ , ਜਾਣੋ ਪੂਰਾ ਮਾਮਲਾ
ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਗੁਰੂ ਰੰਧਾਵਾ ਲਈ ਉਸ ਸਮੇਂ ਕਾਨੂੰਨੀ ਮੁਸ਼ਕਿਲਾਂ ਖੜੀਆ ਹੋ ਗਈਆਂ ਜਦੋਂ ਸਮਰਾਲਾ ਨੇੜਲੇ ਪਿੰਡ ਬਰਮਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰਿਤ ਅਦਾਲਤ ਵੱਲੋਂ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤਾ ਗਿਆ ਹੈ।
ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਦੀਪ ਸਿੰਘ ਮਾਨ ਵਾਸੀ ਪਿੰਡ ਬਰਮਾ ਤਹਿਸੀਲ ਸਮਰਾਲਾ ਵੱਲੋਂ ਇਤਰਾਜ਼ ਜ਼ਾਹਿਰ ਕੀਤਾ ਗਿਆ ਕਿ ਗਾਇਕ ਵੱਲੋਂ ਆਪਣੇ ਨਵੇਂ ਆਏ ਗੀਤ ‘ਸਿਰਾ’ ਵਿਚ ਇਕ ਲਾਈਨ ਇਤਰਾਜ਼ਯੋਗ ਵਰਤੀ ਗਈ ਹੈ ਜਿਸ ਵਿਚ ਇਹ ਸ਼ਬਦ ਵਰਤੇ ਗਏ ਹਨ ‘ਜੰਮਿਆਂ ਨੂੰ ਗੁੜ੍ਹਤੀ ‘ਚ ਮਿਲਦੀ ਅਫੀਮ ਐ’।
ਇਨ੍ਹਾਂ ਇਤਰਾਜ਼ਯੋਗ ਸ਼ਬਦਾਂ ਤੋਂ ਬਾਅਦ ਸਾਡੇ ਵੱਲੋਂ ਇਸ ਗਾਇਕ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਵਿਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Singer Fazilpuria : ਬਾਲੀਵੁੱਡ ਗਾਇਕ ਫਾਜ਼ਿਲਪੁਰੀਆ ਦੇ ਕਤਲ ਦੀ ਸਾਜਿਸ਼ ਨਾਕਾਮ! STF ਨਾਲ ਮੁੱਠਭੇੜ 'ਚ 5 ਸ਼ੂਟਰ ਗ੍ਰਿਫ਼ਤਾਰ, 4 ਜ਼ਖ਼ਮੀ
- PTC NEWS