Sat, Dec 13, 2025
Whatsapp

Singer Rajvir Jawanda ਦੀ ਹਾਲਤ ਨਾਜ਼ੁਕ, ਸਿਆਸਤ ਤੇ ਸੰਗੀਤ ਜਗਤ ਦੇ ਲੋਕ ਕਰ ਰਹੇ ਸਿਹਤਯਾਬੀ ਦੀ ਕਾਮਨਾ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਕਿ ਰਸਤੇ ’ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਸਮੇਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

Reported by:  PTC News Desk  Edited by:  Aarti -- September 27th 2025 05:33 PM -- Updated: September 27th 2025 07:49 PM
Singer Rajvir Jawanda ਦੀ ਹਾਲਤ ਨਾਜ਼ੁਕ, ਸਿਆਸਤ ਤੇ ਸੰਗੀਤ ਜਗਤ ਦੇ ਲੋਕ ਕਰ ਰਹੇ ਸਿਹਤਯਾਬੀ ਦੀ ਕਾਮਨਾ

Singer Rajvir Jawanda ਦੀ ਹਾਲਤ ਨਾਜ਼ੁਕ, ਸਿਆਸਤ ਤੇ ਸੰਗੀਤ ਜਗਤ ਦੇ ਲੋਕ ਕਰ ਰਹੇ ਸਿਹਤਯਾਬੀ ਦੀ ਕਾਮਨਾ

Singer Rajvir Jawanda Accident News : ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਕਿ ਰਸਤੇ ’ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਸਮੇਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਕਿਹਾ ਕਿ  ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਦੌਰਾਨ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹੈ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।

ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਜੀ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਹੀ ਦੁੱਖ ਹੋਇਆ। ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਤਾਕਤ ਤੇ ਤੰਦਰੂਸਤੀ ਬਖਸ਼ੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਖ ਜਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ’ਚ ਜ਼ਖਮੀ ਹੋਣ ਦੀ ਖ਼ਬਰ ਸੁਣ। ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਤੇ ਅੱਗੇ ਵੀ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।  

ਕਾਬਿਲੇਗੌਰ ਹੈ ਕਿ ਇਸ ਸਮੇਂ ਰਾਜਵੀਰ ਜਵੰਦਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ’ਚ ਬਾਈਕਿੰਗ ਦੌਰਾਨ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਸਨ। ਫਿਲਹਾਲ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਪੰਜਾਬੀ ਸੰਗੀਤ ਉਦਯੋਗ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ, ਕਿਉਂਕਿ ਰਾਜਵੀਰ ਜਵੰਦਾ ਆਪਣੀਆਂ ਹਿੱਟ ਗੀਤਾਂ ਨਾਲ ਲੋਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੋਈ ਹੈ।

- PTC NEWS

Top News view more...

Latest News view more...

PTC NETWORK
PTC NETWORK