Sat, Dec 13, 2025
Whatsapp

Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਵੱਡਾ ਅਪਡੇਟ

ਹੁਣ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਫੋਰਟਿਸ ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲਿਟੀਨ ਜਾਰੀ ਕੀਤਾ ਹੈ।

Reported by:  PTC News Desk  Edited by:  Aarti -- September 27th 2025 06:29 PM -- Updated: September 28th 2025 09:33 AM
Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਵੱਡਾ ਅਪਡੇਟ

Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਵੱਡਾ ਅਪਡੇਟ

Singer Rajvir Jawanda Health Update :  ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹੁਣ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਫੋਰਟਿਸ ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲਿਟੀਨ ਜਾਰੀ ਕੀਤਾ ਹੈ। 

ਫੋਰਟਿਸ ਹਸਪਤਾਲ ਦੇ ਮੁਤਾਬਿਕ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਮਹਾਲੀ ਦੇ ਫੋਰਟਿਸ ਹਸਪਤਾਲ ਰੈਫਰ ਕੀਤਾ ਗਿਆ ਸੀ। ਦੁਪਹਿਰ 1:45 ਵਜੇ ਉਨ੍ਹਾਂ ਨੂੰ ਬਹੁਤ ਹੀ ਗੰਭੀਰ ਹਾਲਤ ਵਿੱਚ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਮਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ।

ਪਹੁੰਚਣ 'ਤੇ, ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਨੇ ਤੁਰੰਤ ਉਸਦਾ ਮੁਲਾਂਕਣ ਕੀਤਾ। ਵਿਆਪਕ ਜਾਂਚਾਂ ਅਤੇ ਟੈਸਟ ਕੀਤੇ ਗਏ, ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ 'ਤੇ ਰੱਖਿਆ ਗਿਆ।

ਉਹ ਇਸ ਸਮੇਂ ਵੈਂਟੀਲੇਟਰ ਸਪੋਰਟ 'ਤੇ ਹੈ ਅਤੇ ਨਾਜ਼ੁਕ ਹਾਲਤ ਵਿੱਚ ਹੈ ਅਤੇ ਉਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Who Is Rajvir Jawanda ? ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਬਾਰੇ ਜਾਣੋ ਸਭ ਕੁਝ

- PTC NEWS

Top News view more...

Latest News view more...

PTC NETWORK
PTC NETWORK