Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਫੋਰਟਿਸ ਵੱਲੋਂ ਜਾਰੀ ਤਾਜ਼ਾ ਮੈਡੀਕਲ ਬੁਲੇਟਿਨ , ਜਾਣੋ ਕਿੰਨਾ ਹੋਇਆ ਸੁਧਾਰ !
Singer Rajvir Jawanda Health Update : ਪ੍ਰਸਿੱਧ ਪੰਜਾਬੀ ਸੰਗੀਤ ਸਟਾਰ ਰਾਜਵੀਰ ਜਵੰਦਾ ਇਸ ਸਮੇਂ ਜ਼ਿੰਦਗੀ ਅਤੇ ਮੌਤ ਵਿਚਕਾਰ ਔਖੀ ਲੜਾਈ ਲੜ ਰਿਹਾ ਹੈ। ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਉਸਦੇ ਪ੍ਰਸ਼ੰਸਕਾਂ ਅਤੇ ਪੂਰੀ ਇੰਡਸਟਰੀ ਨੂੰ ਸਦਮੇ ਵਿੱਚ ਹੈ।
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਵੱਡਾ ਅਪਡੇਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬੀ ਗਾਇਕ ਦੀ ਸਿਹਤ ’ਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਹੈ। ਹਾਲਤ ਅਜੇ ਵੀ ਉਨ੍ਹਾਂ ਦੀ ਨਾਜ਼ੁਕ ਬਣੀ ਹੋਈ ਹੈ। ਜਵੰਦਾ ’ਚ ਕੋਈ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਫੋਰਟਿਸ ਹਸਪਤਾਲ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੇ ਮਾਹਰਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ ਰਾਜਵੀਰ ਜਵੰਦਾ ਵੈਂਟੀਲੇਟਰ ’ਤੇ ਹਨ।
ਹੁਣ ਤੱਕ ਦੀ ਜਾਣਕਾਰੀ ਮੁਤਾਬਿਕ
ਇਹ ਵੀ ਪੜ੍ਹੋ : LPG Price 1 October : ਦੁਸਹਿਰੇ ਤੋਂ ਪਹਿਲਾਂ ਵਧੀਆਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ, ਘਰੇਲੂ ਸਿਲੰਡਰਾਂ ’ਚ ਮਿਲੀ ਰਾਹਤ
- PTC NEWS