Sirhind Accident : ਸਰਹਿੰਦ ਦੇ ਮਾਧੋਪੁਰ ਚੌਂਕ ’ਤੇ ਭਿਆਨਕ ਸੜਕ ਹਾਦਸਾ, 2 ਸ਼ਰਧਾਲੂਆਂ ਦੀ ਮੌਤ, 16 ਜ਼ਖਮੀ
Sirhind News : ਸਰਹਿੰਦ ਦੇ ਮਾਧੋਪੁਰ ਚੌਂਕ ਦੇ ਨੇੜੇ ਦਰਦਨਾਕ ਸੜਕੀ ਹਾਦਸਾ ਵਾਪਰਿਆ ਹੈ। ਲੁਧਿਆਣਾ ਤੋਂ ਹਰਿਦੁਆਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਇੱਕ ਛੋਟੇ ਹਾਥੀ ਦੀ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਜਾਣ ਕਾਰਨ ਇੱਕ 28 ਸਾਲਾ ਨੌਜਵਾਨ ਅਤੇ 12 ਸਾਲਾ ਬੱਚੇ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ 15 ਤੋਂ 16 ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਪਿੱਛੋਂ ਫ਼ਰਾਰ ਹੋਇਆ ਵਾਹਨ ਚਾਲਕ (Sirhind Road Accident)
ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਬਲੂ ਕੁਮਾਰ (28) ਅਤੇ ਅਸ਼ੀਸ਼ ਕੁਮਾਰ (12) ਵਜੋਂ ਹੋਈ ਹੈ।
ਇਹ ਵੀ ਪੜ੍ਹੋ...ਸੁਖਬੀਰ ਸਿੰਘ ਬਾਦਲ 'ਤੇ ਹਮਲੇ ਨੂੰ ਲੈ ਕੇ MP ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ
ਹਾਦਸੇ ਤੋਂ ਤੁਰੰਤ ਬਾਅਦ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ, ਜਿੱਥੋਂ ਕੁਝ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਤਿਲਕ ਰਾਜ ਅਨੁਸਾਰ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ...ਫਰੀਦਕੋਟ ਅਦਾਲਤ ਨੇ ਪੇਪਰ ਲੀਕ ਮਾਮਲੇ 'ਚ ਦੋਸ਼ੀ 16 ਉਮੀਦਵਾਰਾਂ ਨੂੰ ਜ਼ਮਾਨਤ 'ਤੇ ਕੀਤਾ ਰਿਹਾਅ
- PTC NEWS