ਸਿਰਸਾ ਡੇਰਾ ਮੁਖੀ ਰਾਮ ਰਹੀਮ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ, ਇਨ੍ਹਾਂ ਮਾਮਲਿਆਂ ’ਚ CBI ਜਾਂਚ ਦੀ ਕੀਤੀ ਮੰਗ
Gurmeet Ram Rahim: ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲ ਰੁਖ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਡੇਰਾ ਮੁਖੀ ਨੇ ਬੇਅਦਬੀ ਮਾਮਲੇ ’ਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਬੇਅਦਬੀ ਮਾਮਲੇ ’ਚ ਅਕਤੂਬਰ 2015 ’ਚ ਬਠਿੰਡਾ ਦੇ ਦਆਲਪੁਰਾ ਅਤੇ ਨਵੰਬਰ 2015 ’ਚ ਮੋਗਾ ਦੇ ਸਮਾਲਸਰ ’ਚ ਐਫਆਈਆਰ ਦਰਜ ਕੀਤੀ ਗਈ ਸੀ ਜਿਸ ’ਤੇ ਰਾਮ ਰਹੀਮ ਨੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਫਰਵਰੀ ਚ ਮੁਲਜ਼ਮ ਪ੍ਰਦੀਪ ਕਲੇਰ ਦੁਆਰਾ ਉਨ੍ਹਾਂ ਦੇ ਖਿਲਾਫ ਮਜਿਸਟ੍ਰੇਟ ਦੇ ਸਾਹਮਣੇ ਦਿੱਤਾ ਬਿਆਨ ਦੇ ਆਧਾਰ ’ਤੇ ਪੰਜਾਬ ਸਰਕਾਰ ਹੁਣ ਉਸਦੇ ਖਿਲਾਫ ਉਨ੍ਹਾਂ ਮਾਮਲੇ ’ਚ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
ਨਾਲ ਹੀ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਜੇਕਰ ਇਨ੍ਹਾਂ ਮਾਮਲਿਆਂ ਚ ਡੇਰਾ ਮੁਖੀ ਦੇ ਖਿਲਾਫ ਕੋਈ ਵੀ ਕਾਰਵਾਈ ਕੀਤੀ ਜਾਵੇ ਤਾਂ ਉਸਦੇ 7 ਦਿਨ ਪਹਿਲਾ ਡੇਰਾ ਮੁਖੀ ਨੂੰ ਇਸਦਾ ਨੋਟਿਸ ਦਿੱਤਾ ਗਿਆ ਹੈ।
ਡੇਰਾ ਮੁਖੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਬੇਅਦਬੀ ਮਾਮਲੇ ਵਿੱਚ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਫਰੀਦਕੋਟ ਵਿੱਚ ਦਰਜ ਹਨ। ਹਾਈ ਕੋਰਟ ਨੇ ਪਿਛਲੇ ਮਹੀਨੇ ਹੀ ਇਨ੍ਹਾਂ ਤਿੰਨ ਐਫਆਈਆਰਜ਼ ਵਿੱਚ ਡੇਰਾ ਮੁਖੀ ਦੀ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ ਅਤੇ ਸਾਰਾ ਮਾਮਲਾ ਹਾਈ ਕੋਰਟ ਦੇ ਵੱਡੇ ਬੈਂਚ ਕੋਲ ਭੇਜ ਦਿੱਤਾ ਗਿਆ ਹੈ। ਪਰ ਬਠਿੰਡਾ ਅਤੇ ਮੋਗਾ ਦੀਆਂ ਐਫ.ਆਈ.ਆਰਜ਼ ਵਿੱਚ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।
ਇਸ ਲਈ ਡੇਰਾ ਮੁਖੀ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਦੋਵਾਂ ਐਫਆਈਆਰਜ਼ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸਿਆਸੀ ਰੰਜਿਸ਼ ਕਾਰਨ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਜਿਹਾ ਕੀਤਾ ਹੈ। ਉਨ੍ਹਾਂ ਖਿਲਾਫ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਜਾ ਸਕਦੇ ਹਨ, ਇਸ ਲਈ ਇਸ 'ਤੇ ਪਾਬੰਦੀ ਲਗਾਈ ਜਾਵੇ।
ਅਗਲੀ ਸੁਣਵਾਈ 21 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ: 9 ਸਾਲਾਂ ਤੋਂ ਭਗੌੜਾ Nature Heights ਦਾ ਮਾਲਕ ਗ੍ਰਿਫ਼ਤਾਰ, 108 ਮਾਮਲਿਆਂ 'ਚ ਹੇ ਭਗੌੜਾ
-