Sat, May 11, 2024
Whatsapp

ਪਟਿਆਲਾ ਅਦਾਲਤ 'ਚ ਲੱਗੇ 'ਭਾਨਾ ਸਿੱਧੂ ਜਿੰਦਾਬਾਦ' ਦੇ ਨਾਅਰੇ, ਕੋਰਟ ਨੇ ਨਿਆਂਇਕ ਹਿਰਾਸਤ 'ਚ ਭੇਜਿਆ

Written by  Jasmeet Singh -- January 29th 2024 02:10 PM
ਪਟਿਆਲਾ ਅਦਾਲਤ 'ਚ ਲੱਗੇ 'ਭਾਨਾ ਸਿੱਧੂ ਜਿੰਦਾਬਾਦ' ਦੇ ਨਾਅਰੇ, ਕੋਰਟ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਪਟਿਆਲਾ ਅਦਾਲਤ 'ਚ ਲੱਗੇ 'ਭਾਨਾ ਸਿੱਧੂ ਜਿੰਦਾਬਾਦ' ਦੇ ਨਾਅਰੇ, ਕੋਰਟ ਨੇ ਨਿਆਂਇਕ ਹਿਰਾਸਤ 'ਚ ਭੇਜਿਆ

 Bhana Sidhu sent to judicial custody: ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਭਾਨਾ ਨੂੰ ਅਦਾਲਤ ਵੱਲੋਂ 12 ਫਰਵਰੀ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੀ ਪੇਸ਼ੀ ਦੌਰਾਨ ਪਟਿਆਲਾ ਜ਼ਿਲ੍ਹਾ ਅਦਾਲਤ 'ਚ ਭਾਰੀ ਪੁਲਿਸ ਫੋਰਸ ਤੈਨਾਤ ਵੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ਫੇਮ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਅਦਾਲਤ ਪਹੁੰਚੇ ਹਨ।

ਦੱਸ ਦੇਈਏ ਕਿ ਸੋਸ਼ਲ ਮੀਡੀਆ ਤੋਂ ਪ੍ਰਸਿੱਧੀ ਖੱਟਣ ਵਾਲੇ ਭਾਨਾ ਦੇ ਸਮਰਥਕਾਂ ਦਾ ਵੱਡਾ ਇਕੱਠ ਕੋਰਟ ਪਰਿਸਰ 'ਚ ਵੇਖਣ ਨੂੰ ਮਿਲਿਆ। ਇੱਥੇ ਹੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਨਾਮ 'ਤੇ ਮੁਰਦਾਬਾਦ ਦੇ ਨਾਅਰੇ ਲਾਏ ਗਏ। ਉੱਥੇ ਹੀ ਭਾਨਾ ਸਿੱਧੂ ਦੇ ਨਾਮ 'ਤੇ 'ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਪੂਰਾ ਕੋਰਟ ਪਰਿਸਰ ਗੂੰਜ ਉਠਿਆ। 



ਭਾਨਾ ਦੇ ਪਿੰਡ 'ਚ ਹਜ਼ਾਰਾਂ ਦਾ ਇਕੱਠ

ਦੱਸ ਦੇਈਏ ਕਿ ਭਾਨਾ ਸਿੱਧੂ ਦੇ ਹੱਕ ਵਿੱਚ ਉਸ ਦੇ ਪਿੰਡ ਵਿੱਚ ਵੀ ਵੱਡੀ ਮੀਟਿੰਗ ਸੱਦੀ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਪਿੰਡ ਦੀ ਅਨਾਜ ਮੰਡੀ ਵਿੱਚ ਸ਼ਿਰਕਤ ਕਰਨ ਪਹੁੰਚਿਆ ਹੈ। ਇਨ੍ਹਾਂ ਵਿੱਚ ਕਈ ਪ੍ਰਮੁੱਖ ਸਮਾਜਸੇਵੀ ਸ਼ਖ਼ਸੀਅਤਾਂ ਜਿਵੇਂ ਲੱਖਾ ਸਿਧਾਣਾ, ਜਗਦੀਪ ਰੰਧਾਵਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਪਰਮਿੰਦਰ ਸਿੰਘ ਝੋਟਾ, ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇੱਥੇ ਸ਼ਾਮਲ ਹੋਣ ਪਹੁੰਚੇ ਹਨ। ਸਾਰੇ ਬੁਲਾਰੇ ਭਾਨਾ ਸਿੱਧੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੀ ਨਿੰਦਾ ਕਰਦੇ ਹੋਏ ਉਸ ਦੀ ਰਿਹਾਈ ਦੀ ਮੰਗ ਕਰ ਰਹੇ ਹਨ।

  Posted by Bhaana sidhuz on Sunday, January 28, 2024

ਇਹ ਹੈ ਪੂਰਾ ਲੁਧਿਆਣਾ ਤੋਂ ਪੂਰਾ ਮਾਮਲਾ 

ਚੰਡੀਗੜ੍ਹ ਦੀ ਇਕ ਮਹਿਲਾ ਟਰੈਵਲ ਏਜੰਟ ਗੁਰਪ੍ਰੀਤ ਕੌਰ ਨੇ ਭਾਨਾ ਸਿੱਧੂ 'ਤੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਨਾ ਸਿੱਧੂ ਸੋਸ਼ਲ ਮੀਡੀਆ 'ਤੇ ਟਰੈਵਲ ਏਜੰਟਾਂ ਖ਼ਿਲਾਫ਼ ਬੋਲਦਾ ਹੈ। ਉਸ ਨੇ ਧਮਕੀ ਵੀ ਦਿੱਤੀ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਉਹ ਏਜੰਟਾਂ ਦੇ ਘਰਾਂ ਦੇ ਬਾਹਰ ਧਰਨਾ ਦਵੇਗਾ। ਮਹਿਲਾ ਨੇ ਇਲਜ਼ਾਮ ਲਾਏ ਨੇ ਕਿ ਭਾਨਾ ਸਿੱਧੂ ਨੇ 30 ਅਗਸਤ ਨੂੰ ਫੋਨ ਕਰਕੇ 10,000 ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ ਤਾਂ ਹੀ ਉਹ ਧਰਨੇ ਵਾਲੀ ਥਾਂ ਤੋਂ ਵਾਹਨ ਵਾਪਸ ਲੈ ਜਾਣਗੇ।

ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ। ਭਾਨਾ ਦਾ ਕਹਿਣਾ ਹੈ ਕਿ ਉਸ ਨੇ ਔਰਤ ਤੋਂ ਪੈਸੇ ਨਹੀਂ ਮੰਗੇ। ਭਾਨਾ ਦੇ ਵਕੀਲ ਨੇ ਕਿਹਾ ਕਿ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਸ ਦਾ ਇਹ ਵੀ ਕਹਿਣਾ ਕਿ ਉਸਨੂੰ ਕਾਨੂੰਨ ’ਤੇ ਭਰੋਸਾ ਹੈ। ਕਿਹਾ ਜਾ ਰਿਹਾ ਕਿ ਹਾਸਿਲ ਜਾਣਕਾਰੀ ਮੁਤਾਬਕ ਟਰੈਵਲ ਏਜੰਟ ਔਰਤ ਨੇ ਪੁਲਿਸ ਨੂੰ ਰਿਕਾਰਡਿੰਗ ਵੀ ਦਿੱਤੀ ਸੀ, ਜਿਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੈਕਟਰ - 32ਏ ਵਿੱਚ ਰਹਿਣ ਵਾਲੀ ਔਰਤ ਮਾਡਲ ਟਾਊਨ ਵਿੱਚ ਇਮੀਗ੍ਰੇਸ਼ਨ ਦਫ਼ਤਰ ਚਲਾਉਂਦੀ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

ਪਟਿਆਲਾ 'ਚ ਦਰਜ ਹੋਇਆ ਨਵਾਂ ਮਾਮਲਾ 

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ 26 ਜਨਵਰੀ ਨੂੰ ਉਸਨੂੰ ਜ਼ਮਾਨਤ ਮਿਲ ਗਈ ਸੀ। ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ 'ਚ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕਰ ਉਸਨੂੰ ਮੁੜ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਚੇਨੀ ਖੋਹਣ ਦੇ ਮਾਮਲੇ 'ਚ ਇਹ ਐਫ.ਆਈ.ਦਰਜ ਕੀਤੀ ਗਈ ਹੈ।  

ਮਹਿਲਾ ਨੇ 5 ਮਹੀਨੇ ਪੁਰਾਣੇ ਮਾਮਲੇ ਦੀ ਰਿਕਾਰਡਿੰਗ ਪੁਲਿਸ ਨੂੰ ਕੀਤੀ ਪੇਸ਼

ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ 'ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਭਾਨਾ ਦੇ ਸਮਰਥਕਾਂ ਨੇ ਥਾਣੇ ਦੇ ਬਾਹਰ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਸ਼ਿਕਾਇਤਕਰਤਾ ਔਰਤ ਗੁਰਪ੍ਰੀਤ ਕੌਰ ਸੈਕਟਰ-32ਏ ਦੀ ਵਸਨੀਕ ਹੈ। ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

ਇਹ ਵੀ ਪੜ੍ਹੋ:
- ਸਰਦ ਹਵਾਵਾਂ ਨੇ ਠਾਰਿਆਂ ਪੰਜਾਬ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- ਸਾਲ 2024 ਲਈ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਕੀ ਹਨ? ਪੁਤਿਨ ਦੀ ਹੱਤਿਆ, ਅੱਤਵਾਦੀ ਹਮਲੇ, ਕੈਂਸਰ ਦੀ ਦਵਾਈ...
- ਲਕਸ਼ਮੀਕਾਂਤਾ ਚਾਵਲਾ ਦੀ ਗੁਰਪਤਵੰਤ ਪੰਨੂ ਨੂੰ ਚੁਣੌਤੀ; 'ਮਾਂ ਦਾ ਦੁੱਧ ਪੀਤਾ ਹੈ ਤਾਂ ਅੰਮ੍ਰਿਤਸਰ ਆ ਕੇ ਦਿਖਾਵੇ'
- ਨਿਰਮਲ ਰਿਸ਼ੀ ਤੇ ਪ੍ਰਾਣ ਸੱਭਰਵਾਲ ਨੂੰ ਕਲਾ ਦੇ ਖੇਤਰ 'ਚ ਬੇਮਿਸਾਲ ਯੋਗਦਾਨ ਲਈ ਪਦਮਸ਼੍ਰੀ

-

Top News view more...

Latest News view more...