Bathinda News : ਪਿੰਡ ਮਾਨਵਾਲਾ ਵਿਖੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ, ਪੁਲਿਸ ਨੇ ਕੀਤਾ ਕੇਸ ਦਰਜ
Bathinda News : ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਦੇ ਪਿੰਡ ਮਾਨਾਂਵਾਲਾ ਵਿਖੇ ਬੀਤੀ ਦੇ ਰਾਤ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਸਕੂਲ ਦੀ ਕੰਧ ਉੱਪਰ ਲਿਖ ਦਿੱਤੇ। ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਉਸ ਸਮੇਂ ਪਤਾ ਚੱਲਿਆ, ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਲਈ ਆ ਰਹੇ ਸਨ। ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਹੋਏ ਵੇਖਣ ਤੋਂ ਬਾਅਦ ਉਹਨਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਖਾਲਿਸਤਾਨ ਜਿੰਦਾਬਾਦ ਦੇ ਨਾਅਰਿਆਂ ਤੇ ਉੱਚੀ ਫੇਰ ਦਿੱਤੀ ਅਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ।
ਜਾਣਕਾਰੀ ਦਿੰਦੇ ਹੋਏ ਐਸਟੀ (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਣਵਾਲਾ ਦੇ ਸਰਕਾਰੀ ਸਕੂਲ ਦੀ ਕੰਧ ਤੇ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਸੂਚਨਾ ਦੇ ਆਧਾਰ 'ਤੇ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ ਅਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਹਨਾਂ ਕਿਹਾ ਕਿ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਬਠਿੰਡਾ ਵਿੱਚ ਕਈ ਥਾਵਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ।
- PTC NEWS